ਸੜਕ ਹਾਦਸੇ ਵਿੱਚ ਦੋ ਹਲਾਕ
10:58 AM May 19, 2024 IST
Advertisement
ਨਵੀਂ ਦਿੱਲੀ, 18 ਮਈ
ਇੱਥੋਂ ਦੇ ਕਸ਼ਮੀਰੀ ਗੇਟ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਬਾਰੇ ਪੁਲੀਸ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਇਹ ਹਾਦਸਾ ਵਾਪਰਿਆ ਉਸ ਵੇਲੇ ਪਿਊਸ਼ ਤੇ ਅੰਕੁਰ ਉੱਤਰਾਖੰਡ ਦੇ ਹਰਿਦੁਆਰ ਤੋਂ ਮੋਟਰਸਾਈਕਲ ’ਤੇ ਵਾਪਸ ਆ ਰਹੇ ਸਨ। ਜਦੋਂ ਉਹ ਹਨੂੰਮਾਨ ਮੰਦਿਰ ਫਲਾਈਓਵਰ ਰਿੰਗ ਰੋਡ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਪਿਊਸ਼ ਅਤੇ ਅੰਕੁਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਮਗਰੋਂ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵੇਂ ਦਿੱਲੀ ਦੇ ਮਹਿਰੌਲੀ ਦੇ ਰਹਿਣ ਵਾਲੇ ਸਨ। ਪੁਲੀਸ ਨੇ ਦੱਸਿਆ ਕਿ ਟਰੱਕ ਚਾਲਕ ਦੀ ਪਛਾਣ ਸੁਰੇਂਦਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ। -ਪੀਟੀਆਈ
Advertisement
Advertisement