For the best experience, open
https://m.punjabitribuneonline.com
on your mobile browser.
Advertisement

ਹਾਦਸਿਆਂ ’ਚ ਦੋ ਹਲਾਕ

08:19 AM Apr 24, 2024 IST
ਹਾਦਸਿਆਂ ’ਚ ਦੋ ਹਲਾਕ
Advertisement

ਪੱਤਰ ਪ੍ਰੇਰਕ
ਬਸੀ ਪਠਾਣਾਂ, 23 ਅਪਰੈਲ
ਚੁੰਨੀ ਕਲਾਂ ਦੇ ਦੁਕਾਨਦਾਰ ਸਿਰਾਜ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਭਤੀਜਾ ਅਜਮੇਰੀ (24) ਕੱਲ੍ਹ ਸ਼ਾਮ ਨੂੰ ਆਪਣੇ ਦੋਸਤ ਵਿਸ਼ਾਲ ਪਟਿਆਲ ਨਾਲ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਜਦੋਂ ਸੜਕ ’ਤੇ ਚੜ੍ਹਨ ਲੱਗਾ ਤਾਂ ਸਰਹਿੰਦ ਵਾਲੇ ਪਾਸੇ ਤੋਂ ਆ ਰਹੀ ਕਾਰ ਦੇ ਚਾਲਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ| ਦੋਵਾਂ ਨੂੰ ਸੋਹਾਣਾ ਦੇ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਅਜਮੇਰੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਬਡਾਲੀ ਆਲਾ ਸਿੰਘ ਵਿੱਚ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਲਟੌਰ ਵਾਸੀ ਨਾਜਰ ਤੇ ਉਸ ਦਾ ਪੁੱਤਰ ਸਾਦ ਅਲੀ ਮੋਟਰਸਾਈਕਲ ’ਤੇ ਪਿੰਡ ਰਿਉਣਾ ਤੋਂ ਆਪਣੇ ਘਰ ਜਾ ਰਹੇ ਸਨ। ਲਟੌਰ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਟਰੈਕਟਰ-ਟਰਾਲੀ ਦੀ ਲਪੇਟ ’ਚ ਆ ਗਿਆ| ਇਸ ਹਾਦਸੇ ‘ਚ ਸਾਦ ਅਲੀ (23) ਜ਼ਖ਼ਮੀ ਹੋ ਗਿਆ ਜਿਸ ਦੀ ਸੈਕਟਰ-32 ਹਸਪਤਾਲ ਚੰਡੀਗੜ੍ਹ ਵਿੱਚ ਮੌਤ ਹੋ ਗਈ|

Advertisement

Advertisement
Author Image

sukhwinder singh

View all posts

Advertisement
Advertisement
×