For the best experience, open
https://m.punjabitribuneonline.com
on your mobile browser.
Advertisement

ਮਨੀਪੁਰ ਗੋਲੀਬਾਰੀ ਵਿੱਚ ਦੋ ਹਲਾਕ

07:20 AM Apr 14, 2024 IST
ਮਨੀਪੁਰ ਗੋਲੀਬਾਰੀ ਵਿੱਚ ਦੋ ਹਲਾਕ
Advertisement

ਇੰਫਾਲ: ਮਨੀਪੁਰ ਦੇ ਪੂਰਬੀ ਇੰਫਾਲ ਜ਼ਿਲ੍ਹੇ ਵਿਚ ਦੋ ਹਥਿਆਰਬੰਦ ਸਮੂਹਾਂ ਵਿਚ ਹੋਈ ਗੋਲੀਬਾਰੀ ਵਿਚ ਦੋ ਵਿਅਕਤੀ ਹਲਾਕ ਹੋ ਗਏ, ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਦੋਵਾਂ ਧਿਰਾਂ ’ਚ ਗੋਲੀਬਾਰੀ ਦੀ ਇਹ ਘਟਨਾ ਸਰਹੱਦ ਨੇੜਲੇ ਕਾਂਗਪੋਕਪੀ ਜ਼ਿਲ੍ਹੇ ਵਿਚ ਵਾਪਰੀ। ਅਧਿਕਾਰੀ ਨੇ ਕਿਹਾ ਕਿ ਹਾਲਾਤ ਕਾਬੂ ਹੇਠ ਰੱਖਣ ਲਈ ਵਧੀਕ ਸੂਬਾਈ ਤੇ ਕੇਂਦਰੀ ਸੁਰੱਖਿਆ ਬਲ ਮੌਕੇ ’ਤੇ ਪਹੁੰਚ ਗਏ ਹਨ। ਇਹ ਘਟਨਾ ਅਜਿਹੇ ਮੌਕੇ ਵਾਪਰੀ ਹੈ ਜਦੋਂ ਤੇਂਗੂਉਪਲ ਜ਼ਿਲ੍ਹੇ ਵਿਚ ਪਿੰਡ ਦੇ ਹਥਿਆਰਬੰਦ ਵਾਲੰਟੀਅਰਾਂ ਤੇ ਅਣਪਛਾਤੇ ਬੰਦੂਕਧਾਰੀਆਂ ਵਿਚਾਲੇ ਗੋਲੀਬਾਰੀ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਸਨ। ਪਿਛਲੇ ਸਾਲ 3 ਮਈ ਨੂੰ ਮਨੀਪੁਰ ਵਿਚ ਭੜਕੀ ਨਸਲੀ ਹਿੰਸਾ ਵਿਚ ਹੁਣ ਤੱਕ ਘੱਟੋ-ਘੱਟ 219 ਵਿਅਕਤੀ ਮਾਰੇ ਗਏ ਹਨ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×