ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸਿਆਂ ’ਚ ਦੋ ਹਲਾਕ

06:45 AM Aug 29, 2024 IST

ਸ੍ਰੀ ਆਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ (ਪੱਤਰ ਪ੍ਰੇਰਕ): ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਕੀਰਤਪੁਰ ਸਾਹਿਬ ਵਿੱਚ ਵਾਪਰੇ ਦੋ ਸੜਕ ਹਾਦਸਿਆਂ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ। ਸ੍ਰੀ ਆਨੰਦਪੁਰ ਸਾਹਿਬ ਪੁਲੀਸ ਅਨੁਸਾਰ ਇੱਥੋਂ ਦੇ ਵੇਰਕਾ ਚੌਕ ਦੇ ਨਜ਼ਦੀਕ ਮੇਨ ਰੋਡ ’ਤੇ ਸਵੇਰੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮਨੋਜ ਕੁਮਾਰ (38) ਵਾਸੀ ਦਿੱਲੀ ਦੀ ਮੌਤ ਹੋ ਗਈ। ਦੂਜਾ ਹਾਦਸਾ, ਕੀਰਤਪੁਰ ਸਾਹਿਬ-ਬਿਲਾਸਪੁਰ ਮੁੱਖ ਮਾਰਗ ’ਤੇ ਦਰਗਾਹ ਬਾਬਾ ਬੁੱਢਣ ਸ਼ਾਹ ਨੂੰ ਜਾਂਦੇ ਰਸਤੇ ਕੋਲ ਵਾਪਰਿਆ। ਇੱਥੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਚਾਲਕ ਦੀ ਮੌਤ ਹੋ ਗਈ ਜਦੋਂਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸ੍ਰੀ ਕੀਰਤਪੁਰ ਸਾਹਿਬ ਪੁਲੀਸ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਮੋਹਿਤ (26) ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਇਸ ਦੌਰਾਨ ਜ਼ਖਮੀ ਦੀ ਪਛਾਣ ਵਿਸ਼ਨੂੰ ਵਜੋਂ ਹੋਈ ਹੈ। ਕੀਰਤਪੁਰ ਸਾਹਿਬ ਪੁਲੀਸ ਜ਼ਖ਼ਮੀ ਨੂੰ ਭਾਈ ਜੈਤਾ ਜੀ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ।

Advertisement

Advertisement