ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ਵਿੱਚ ਦੋ ਹਲਾਕ, ਇੱਕ ਗੰਭੀਰ ਜ਼ਖ਼ਮੀ

10:55 AM Sep 11, 2024 IST

ਪੱਤਰ ਪ੍ਰੇਰਕ
ਏਲਨਾਬਾਦ, 10 ਸਤੰਬਰ
ਖੇਤਰ ਵਿੱਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਦੋ ਜਣਿਆਂ ਦੀ ਮੌਤ ਹੋ ਗਈ ਜਦੋਕਿ ਇੱਕ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਪਿੰਡ ਪੋਹੜਕਾ ਦੇ ਨਜ਼ਦੀਕ ਹੋਏ ਇੱਕ ਸੜਕ ਹਾਦਸੇ ਦੌਰਾਨ ਆਤਮਾ ਰਾਮ ਵਾਸੀ ਬੇਹਰਵਾਲਾ ਦੀ ਮੌਤ ਹੋ ਗਈ। ਆਤਮਾ ਰਾਮ ਸਿਰਸਾ ਤੋਂ ਏਲਨਾਬਾਦ ਵੱਲ ਆ ਰਿਹਾ ਸੀ ਕਿ ਪਿੰਡ ਪੋਹੜਕਾ ਕੋਲ ਟਰੱਕ ਨੂੰ ਓਵਰਟੇਕ ਕਰਦਿਆਂ ਉਸਦੀ ਟੱਕਰ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਸਵਾਰ ਨਾਲ ਹੋ ਗਈ ਜਿਸ ਕਾਰਨ ਆਤਮਾ ਰਾਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਿੰਡ ਤਲਵਾੜਾ ਖੁਰਦ ਤੋਂ ਬੇਹਰਵਾਲਾ ਰੋਡ ’ਤੇ ਹੋਏ ਇੱਕ ਹੋਰ ਸੜਕ ਹਾਦਸੇ ਵਿੱਚ ਲਛਮੀ ਬਾਈ ਵਾਸੀ ਤਲਵਾੜਾ ਖੁਰਦ ਦੀ ਮੌਤ ਹੋ ਗਈ। ਰਾਹਗੀਰਾਂ ਨੇ ਉਨ੍ਹਾਂ ਨੂੰ ਏਲਨਾਬਾਦ ਨਾਗਰਿਕ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਲਛਮੀ ਬਾਈ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਕਿ ਪ੍ਰਿੰਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਰੈਫ਼ਰ ਕਰ ਦਿੱਤਾ।

Advertisement

Advertisement