ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ’ਚ ਦੋ ਹਲਾਕ; ਦੋ ਜ਼ਖ਼ਮੀ

10:34 AM Jul 13, 2023 IST
ਹਰਦੀਪ ਸਿੰਘ, ਜਸਕਰਨ ਸਿੰਘ

ਬਲਵਿੰਦਰ ਰੈਤ
ਨੂਰਪੁਰ ਬੇਦੀ, 12 ਜੁਲਾਈ
ਨੂਰਪੁਰ ਬੇਦੀ ਤੋਂ ਬੁੰਗਾ ਸਾਹਿਬ ਮੁੱਖ ਸੜਕ ’ਤੇ ਦੇਰ ਰਾਤ ਵਾਪਰੇ ਦੋ ਵੱਖ ਵੱਖ ਸੜਕ ਹਾਦਸਿਆਂ ’ਚ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਸਿੰਘਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਕੁੰਭੇਵਾਲ ਮੋੜ ’ਤੇ ਇੱਕ ਬੋਲੈਰੋ ਗੱਡੀ ਨਾਲ ਇੱਕ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਪਿੱਛੇ ਬੈਠਾ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।
ਬੋਲੈਰੋ ਗੱਡੀ ਬੁੰਗਾ ਸਾਹਿਬ ਤੋਂ ਨੂਰਪੁਰ ਬੇਦੀ ਜਾ ਰਹੀ ਸੀ ਅਤੇ ਮੋਟਰਸਾਈਕਲ ਸਵਾਰ ਨੂਰਪੁਰ ਬੇਦੀ ਤੋਂ ਬੁੰਗਾ ਸਾਹਿਬ ਵੱਲ ਜਾ ਰਿਹਾ ਸੀ। ਦੂਜੇ ਹਾਦਸੇ ਵਿੱਚ ਇੱਕ ਅਲਟੋ ਕਾਰ ਤੇ ਇੱਕ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਦੌਰਾਨ ਵੀ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰੂਪਨਗਰ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਵੱਲੋਂ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਹਰਦੀਪ ਸਿੰਘ (35) ਪਿੰਡ ਮੀਰਪੁਰ ਅਤੇ ਜਸਕਰਨ ਸਿੰਘ (22) ਪਿੰਡ ਚਨੌਲੀ ਪੁਲੀਸ ਥਾਣਾ ਨੂਰਪੁਰ ਬੇਦੀ ਵਜੋਂ ਹੋਈ ਹੈ, ਜਨਿ੍ਹਾਂ ਦੀਆਂ ਮ੍ਰਿਤਕ ਦੇਹਾ ਨੂੰ ਪੋਸਟਮਾਰਟਮ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਭੇਜਿਆ ਗਿਆ ਹੈ। ਜ਼ਖ਼ਮੀਆਂ ਵਿੱਚ ਮਹਿੰਦਰ ਸਿੰਘ (34) ਪਿੰਡ ਬੜਵਾ ਦੀ ਹਾਲਤ ਨਾਜ਼ੁਕ ਦੇਖਦਿਆਂ ਸਰਕਾਰੀ ਹਸਪਤਾਲ ਰੂਪਨਗਰ ਭੇਜਿਆ ਗਿਆ ਹੈ, ਜਦਕਿ ਦੂਜਾ ਜ਼ਖ਼ਮੀ ਪ੍ਰਭਜੋਤ ਸਿੰਘ (18) ਸਰਕਾਰੀ ਹਸਪਤਾਲ ਸਿੰਘਪੁਰ ਵਿੱਚ ਜ਼ੇਰੇ ਇਲਾਜ ਹੈ।

Advertisement

ਹਾਦਸੇ ਵਿੱਚ ਹਵਾਰਾ ਕਲਾਂ ਦੇ ਨੌਜਵਾਨ ਦੀ ਮੌਤ
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਲੁਧਿਆਣਾ-ਚੰਡੀਗੜ੍ਹ ਮਾਰਗ ’ਤੇ ਮਹੇਸ਼ਪੁਰਾ ਲਿੰਕ ਸੜਕ ਨੇੜੇ ਇੱਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਟੱਕਰ ਹੋਣ ਕਾਰਨ ਪਿੰਡ ਹਵਾਰਾ ਕਲਾਂ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਹਵਾਰਾ ਕਲਾਂ ਵਜੋਂ ਹੋਈ। ਸੂਤਰਾਂ ਅਨੁਸਾਰ ਹਾਦਸੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਨੂੰ ਸਰਕਾਰੀ ਹਸਪਤਾਲ ਖਮਾਣੋਂ ਲਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਰਾਹ ਵਿੱਚ ਹੀ ਮੌਤ ਹੋ ਗਈ। ਜਤਿੰਦਰ ਸਿੰਘ ਮੁਹਾਲੀ ਦੀ ਸਵਰਾਜ ਫੈਕਟਰੀ ਵਿੱਚ ਕੰਮ ਕਰਦਾ ਸੀ।

Advertisement
Advertisement
Tags :
ਹਲਾਕਹਾਦਸਿਆਂਜ਼ਖ਼ਮੀ
Advertisement