ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ’ਚ ਦੋ ਹਲਾਕ; ਦੋ ਜ਼ਖ਼ਮੀ

08:48 AM May 30, 2024 IST
ਹਾਦਸੇ ਮਗਰੋਂ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 29 ਮਈ
ਸ਼ਹਿਰ ਵਿੱਚ ਵਾਪਰੇ ਦੋ ਵੱਖ ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਦੇਰ ਰਾਤ ਜ਼ੀਰਕਪੁਰ ਪਟਿਆਲਾ ਸੜਕ ’ਤੇ ਸਥਿਤ ਲੋਹਗੜ੍ਹ ਮੋੜ ਨੇੜੇ ਇਕ ਤੇਜ਼ ਰਫ਼ਤਾਰ ਬੀਐੱਮਡਬਲਿਊ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਦਰੜ ਦਿੱਤਾ। ਮੋਟਰਸਾਈਕਲ ਨੂੰ ਸਾਹਿਬ ਸਿੰਘ ਚਲਾ ਰਿਹਾ ਸੀ, ਜਦ ਕਿ ਉਸ ਦੇ ਦੋ ਦੋਸਤ ਸੁਮਿਤ ਅਤੇ ਰਾਜਬੀਰ ਨਾਲ ਸੀ। ਹਾਦਸੇ ਵਿੱਚ ਤਿੰਨੇ ਜਣੇ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਡਾਕਟਰਾਂ ਨੇ ਮੋਟਰਸਾਈਕਲ ਚਾਲਕ ਸਾਹਿਬ ਸਿੰਘ ਨੂੰ ਚੰਡੀਗੜ੍ਹ ਸੈਕਟਰ 32 ਰੈਫਰ ਕਰ ਦਿੱਤਾ ਜਿੱਥੇ ਉਸ ਦੀ ਜ਼ੇਰੇ ਇਲਾਜ ਮੌਤ ਹੋ ਗਈ। ਜਦਕਿ ਦੂਜੇ ਦੋਵੇਂ ਜ਼ਖ਼ਮੀ ਸੁਮਿਤ ਅਤੇ ਰਾਜਬੀਰ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ।
ਹਾਦਸੇ ਮਗਰੋਂ ਮੁਲਜ਼ਮ ਗੱਡੀ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਫ਼ਰਾਰ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੋਟਰਸਾਈਕਲ ਸਵਾਰ ਤਿੰਨੇ ਨੌਜਵਾਨ ਭਬਾਤ ਖੇਤਰ ਵਿੱਚ ਰਹਿੰਦੇ ਹਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਪਟਿਆਲਾ ਸੜਕ ’ਤੇ ਜਾਮ ਕਰ ਆਪਣਾ ਰੋਸ ਮੁਜ਼ਾਹਰਾ ਕਰਦਿਆਂ ਕਾਰ ਚਾਲਕ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।
ਸ਼ਹਿਰ ਵਿੱਚ ਦੂਜਾ ਹਾਦਸਾ ਬੀਤੀ ਸ਼ਾਮ ਪੀਆਰ-7 ਏਅਰੋ ਸਿਟੀ ਰੋਡ ’ਤੇ ਵਾਪਰਿਆ। ਇੱਥੇ ਇੱਕ ਮਾਰੂਤੀ ਅਰਟਿਕਾ ਕਾਰ ਦੀ ਫੇਟ ਵੱਜਣ ਕਾਰਨ ਇਕ 75 ਸਾਲਾ ਦੇ ਐਕਟਿਵਾ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਧਰਮ ਸਿੰਘ ਵਾਸੀ ਅਨੰਤਾ ਲਾਈਫ ਸਟਾਈਲ ਸੁਸਾਇਟੀ ਵਜੋਂ ਹੋਈ ਹੈ ਅਤੇ ਉਹ ਸਰਕਾਰੀ ਵਿਭਾਗ ਤੋਂ ਸੇਵਾਮੁਕਤ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮ ਸਿੰਘ ਐਕਟਿਵਾ ’ਤੇ ਸਵਾਰ ਹੋ ਕੇ ਕਿਸੇ ਕੰਮ ਜਾ ਰਿਹਾ ਸੀ। ਇਸ ਦੌਰਾਨ ਜਦ ਉਹ ਆਪਣੀ ਸੁਸਾਇਟੀ ਦੀ ਸੜਕ ਤੋਂ ਏਅਰੋ ਸਿਟੀ ਰੋਡ ’ਤੇ ਚੜ੍ਹਿਆ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਅਰਟਿਕਾ ਕਾਰ ਦੇ ਚਾਲਕ ਨੇ ਉਨ੍ਹਾਂ ਨੂੰ ਐਕਟੀਵਾ ਨੂੰ ਟੱਕਰ ਮਾਰ ਦਿੱਤੀ।
ਟੱਕਰ ਐਨੀ ਜ਼ੋਰਦਾਰ ਸੀ ਕਿ ਐਕਟਿਵਾ ਬੇਕਾਬੂ ਹੋ ਕੇ ਸੜਕ ਵਿਚਕਾਰ ਡਿਵਾਈਡਰ ’ਤੇ ਚੜ੍ਹ ਕੇ ਸਟਰੀਟ ਲਾਈਨ ਨਾਲ ਜਾ ਟਕਰਾਇਆ। ਇਸ ਦੌਰਾਨ ਐਕਟਿਵਾ ਦੇ ਤਿੰਨ ਟੁੱਕੜੇ ਹੋ ਗਏ। ਹਾਦਸੇ ਵਿੱਚ ਧਰਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੁਲਜ਼ਮ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਧਰਮ ਸਿੰਘ ਦੀ ਲੜਕੀ ਸੋਨਿਆ ਦੇ ਬਿਆਨ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement