ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ਵਿੱਚ ਦੋ ਹਲਾਕ

09:04 AM Feb 25, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 24 ਫਰਵਰੀ
ਥਾਣਾ ਸਦਰ ਆਉਂਦੇ ਖੇਤਰ ਵਿੱਚ ਵੱਖ ਵੱਖ ਥਾਵਾਂ ’ਤੇ ਵਾਪਰੇ ਦੋ ਸੜਕ ਹਾਦਸਿਆਂ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ| ਮ੍ਰਿਤਕਾਂ ਦੀ ਪਛਾਣ ਮਨਵਿੰਦਰ ਸਿੰਘ (42) ਵਾਸੀ ਤਾਰਾਗੜ੍ਹ ਤਲਾਬ (ਅੰਮ੍ਰਿਤਸਰ) ਅਤੇ ਵਰਿਆਮ ਸਿੰਘ (33) ਵਾਸੀ ਪਿੱਦੀ (ਤਰਨ ਤਾਰਨ) ਵਜੋਂ ਹੋਈ ਹੈ। ਜ਼ਖ਼ਮੀ ਦੀ ਪਛਾਣ ਅਕਾਸ਼ਦੀਪ ਸਿੰਘ (10) ਵਾਸੀ ਪਿੱਦੀ ਵਜੋਂ ਹੋਈ ਹੈ। ਪਹਿਲੇ ਹਾਦਸੇ ਵਿੱਚ ਮਨਵਿੰਦਰ ਸਿੰਘ ਤਰਨ ਤਾਰਨ-ਖਡੂਰ ਸਾਹਿਬ ਸੜਕ ’ਤੇ ਤਰਨ ਤਾਰਨ ਸ਼ਹਿਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ| ਉਹ ਮੋਟਰਸਾਈਕਲ ’ਤੇ ਖਡੂਰ ਸਾਹਿਬ ਜਾ ਰਿਹਾ ਸੀ ਤਾਂ ਬੱਲ ਗੈਸ ਏਜੰਸੀ ਨੇੜੇ ਇਕ ਤੇਜ਼ ਰਫਤਾਰ ਬੋਲੈਰੋ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਮਗਰੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ| ਇਸ ਸਬੰਧੀ ਬੋਲੈਰੇ ਗੱਡੀ ਦੇ ਚਾਲਕ ਮੇਮਰਾਜ (ਗਵਰਧਨਪੁਰ) ਵਾਸੀ ਨੌਸ਼ਹਿਰਾ ਪਨੂੰਆਂ ਖਿਲਾਫ਼ ਕੇਸ ਕੀਤਾ ਗਿਆ ਹੈ| ਦੂਜਾ ਹਾਦਸਾ ਕੌਮੀ ਸ਼ਾਹ ਮਾਰਗ ਸ਼ਾਹ ਮਾਰਗ ’ਤੇ ਉਸਮਾਂ ਦੇ ਮਾਈ ਭਾਗੋ ਕਾਲਜ ਦੇ ਸਾਹਮਣੇ ਵਾਪਰਿਆ। ਇਸ ਦੌਰਾਨ ਵਰਿਆਮ ਸਿੰਘ ਮੋਟਰਸਾਈਕਲ ’ਤੇ ਪਿੱਦੀ ਤੋਂ ਸ਼ੇਰੋਂ ਵੱਲ ਨੂੰ ਜਾ ਰਿਹਾ ਸੀ ਤਾਂ ਪਿੱਛੋਂ ਇੱਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮਗਰੋਂ ਵਰਿਆਮ ਸਿੰਘ ਅਤੇ ਉਸ ਦੇ ਭਤੀਜੇ ਅਕਾਸ਼ਦੀਪ ਸਿੰਘ ਨੂੰ ਗੰਭੀਰ ਹਾਲਤ ਵਿਚ ਇਥੋਂ ਦੇ ਇਕ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਵਰਿਆਮ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ| ਉਸ ਦੇ ਭਤੀਜੇ ਨੂੰ ਅੰਮ੍ਰਿਤਸਰ ਦਾਖਲ ਕਰਾਇਆ ਗਿਆ ਹੈ| ਕਾਰ ਚਾਲਕ ਦੀ ਪਛਾਣ ਹਿਮਾਂਸ਼ੂ ਯਾਦਵ ਵਾਸੀ ਗੁੜਗਾਓਂ ਵਜੋਂ ਹੋਈ ਹੈ। ਇਸ ਸਬੰਧੀ ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement