For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ ਵਿੱਚ ਦੋ ਹਲਾਕ

05:31 AM Apr 28, 2024 IST
ਸੜਕ ਹਾਦਸਿਆਂ ਵਿੱਚ ਦੋ ਹਲਾਕ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਪਰੈਲ
ਇੱਥੋਂ ਦੇ ਸੈਕਟਰ-28 ਵਿੱਚ ਆਈਟੀਆਈ ਦੇ ਨਜ਼ਦੀਕ ਤੇਜ਼ ਰਫ਼ਤਾਰ ਕਾਰ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜੀਵ ਕੁਮਾਰ ਵਾਸੀ ਸੈਕਟਰ-28 ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਅਮਿਤ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਰਾਜੀਵ ਕੁਮਾਰ ਸੜਕ ਤੋਂ ਪੈਦਲ ਲੰਘ ਰਿਹਾ ਸੀ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਹੈ। ਰਾਜੀਵ ਕੁਮਾਰ ਨੂੰ ਤੁਰੰਤ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਸੈਕਟਰ-26 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਕਾਰ ਚਾਲਕ ਸੋਨੂੰ ਵਾਸੀ ਸੈਕਟਰ-28 ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਨੂੰ ਬਾਅਦ ਵਿੱਚ ਜ਼ਮਾਨਤ ’ਤੇ ਛੱਡ ਦਿੱਤਾ ਹੈ।
ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਜ਼ੀਰਕਪੁਰ-ਪਟਿਆਲਾ ਸੜਕ ’ਤੇ ਪਿੰਡ ਰਾਮਪੁਰ ਕਲਾਂ ਨੇੜੇ ਪੈਦਲ ਸੜਕ ਪਾਰ ਕਰ ਰਹੇ ਬਜ਼ੁਰਗ ਦੀ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਿਰਮਲ ਸਿੰਘ (67) ਵਾਸੀ ਰਾਮਪੁਰ ਕਲਾਂ ਜ਼ੀਰਕਪੁਰ ਸ਼ਾਮ ਨੂੰ ਕਰੀਬ 6 ਵਜੇ ਪੈਦਲ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਜ਼ੀਰਕਪੁਰ ਤੋਂ ਬਨੂੜ ਵੱਲ ਜਾ ਰਹੀ ਇਕ ਸਵਿਫ਼ਟ ਕਾਰ ਨੇ ਟੱਕਰ ਮਾਰ ਦਿੱਤੀ। ਉਸ ਨੂੰ ਚੰਡੀਗੜ੍ਹ ਸੈਕਟਰ- 32 ਦੇ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕੀਤਾ ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਨੇ ਕਾਰ ਚਾਲਕ ਮੁਲਜ਼ਮ ਪਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×