ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ਵਿੱਚ ਦੋ ਹਲਾਕ

11:22 AM Jun 26, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 25 ਜੂਨ
ਸ਼ਹਿਰ ਵਿੱਚ ਵਾਪਰੇ ਦੋ ਸੜਕ ਹਾਦਸਿਆਂ ਵਿੱਚ ਇਕ ਔਰਤ ਅਤੇ ਇਕ ਬੱਚੇ ਦੀ ਮੌਤ ਹੋ ਗਈ। ਪੁਲੀਸ ਨੇ ਦੋਵੇਂ ਹਾਦਸਿਆਂ ਸਬੰਧੀ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਥਾਨਾ ਪਤਨੀ ਜਲਾਲੂਦੀਨ ਵਾਸੀ ਭਬਾਤ ਨੇ ਦੱਸਿਆ ਕਿ ਉਹ ਆਪਣੇ ਭਤੀਜੇ ਗੁਲਫ਼ਾਨ ਨਾਲ ਚੰਡੀਗੜ੍ਹ-ਅੰਬਾਲਾ ਸੜਕ ’ਤੇ ਸਥਿਤ ਪਹਿਲਵਾਨ ਢਾਬੇ ਕੋਲ ਛਬੀਲ ਦਾ ਪਾਣੀ ਪੀ ਰਹੀ ਸੀ। ਇਸ ਮਗਰੋਂ ਉਹ ਜਦੋਂ ਸੜਕ ਪਾਰ ਕਰ ਰਹੇ ਸਨ ਤਾਂ ਚੰਡੀਗੜ੍ਹ ਵੱਲ ਤੋਂ ਆ ਰਹੀ ਕਾਰ ਦੇ ਚਾਲਕ ਨੇ ਗੁਲਫ਼ਾਨ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਰਾਹਗੀਰਾਂ ਨੇ ਕਾਬੂ ਕਰ ਪੁਲੀਸ ਹਵਾਲੇ ਕਰ ਦਿੱਤਾ। ਕਾਰ ਚਾਲਕ ਦੀ ਪਛਾਣ ਪ੍ਰਵੀਨ ਸਿੰਘ ਵਾਸੀ ਪਿੰਡ ਭਗਵਾਨਪੁਰ ਯਮੁਨਾਨਗਰ ਵਜੋਂ ਹੋਈ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਪ੍ਰਦੀਪ ਕੁਮਾਰ ਵਾਸੀ ਪੰਚਕੂਲਾ ਸੈਕਟਰ-19 ਨੇ ਦੱਸਿਆ ਕਿ ਉਹ ਸਵੇਰੇ ਕਰੀਬ ਛੇ ਵਜੇ ਆਪਣੀ ਪਤਨੀ ਰਾਧਾ ਰਾਣੀ ਨਾਲ ਸੈਰ ਲਈ ਨਿਕਲਿਆ ਸੀ। ਇਸ ਦੌਰਾਨ ਉਸ ਦੀ ਪਤਨੀ ਉਸ ਤੋਂ ਅੱਗੇ ਨਿਕਲ ਗਈ। ਉਹ ਜਦੋਂ ਪੰਚਕੂਲਾ ਸੜਕ ’ਤੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਸੜਕ ’ਤੇ ਉਸ ਦੀ ਪਤਨੀ ਜ਼ਖ਼ਮੀ ਹਾਲਤ ਵਿੱਚ ਪਈ ਹੈ। ਉਸ ਨੇ ਕਈ ਵਾਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕੋਈ ਰੁਕਿਆ ਨਹੀਂ। ਉਹ ਰਾਧਾ ਨੂੰ ਪੰਚਕੂਲਾ ਦੇ ਹਸਪਤਾਲ ਲੈ ਕੇ ਗਿਆ ਤਾਂ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement