ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸਿਆਂ ’ਚ ਦੋ ਹਲਾਕ

08:40 AM Aug 13, 2024 IST

ਅਜੈ ਮਲਹੋਤਰਾ
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਅਗਸਤ
ਸਰਹਿੰਦ-ਚੁੰਨ੍ਹੀ ਸੜਕ ’ਤੇ ਪਿੰਡ ਭੈਰੋਪੁਰ ਅਤੇ ਖੇੜੀ ਨੌਧ ਸਿੰਘ ਵਿੱਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ| ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਉਰਫ ਸੋਨੂੰ (32) ਵਾਸੀ ਪਿੰਡ ਕੋਟਲਾ ਬਜਵਾੜਾ ਸਵੇਰੇ ਛੇ ਵਜੇ ਦੇ ਕਰੀਬ ਸੈਰ ਕਰਦਾ ਹੋਇਆ ਜਦੋਂ ਸਰਹਿੰਦ-ਚੁੰਨੀ ਸੜਕ ’ਤੇ ਪਿੰਡ ਭੈਰੋਪੁਰ ਦੇ ਅੱਡੇ ਕੋਲ ਪੁੱਜਾ ਤਾਂ ਬਡਾਲੀ ਆਲਾ ਸਿੰਘ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਉਸ ਦੇ ਗੰਭੀਰ ਸੱਟਾਂ ਲੱਗੀਆਂ ਤੇ ਹਰਜਿੰਦਰ ਸਿੰਘ ਉਰਫ ਸੋਨੂੰ ਦੀ ਮੌਕੇ ’ਤੇ ਹੀ ਮੌਤ ਹੋ ਗਈ| ਪੁਲੀਸ ਨੇ ਹਰਜਿੰਦਰ ਦੇ ਭਰਾ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇੱਕ ਹੋਰ ਮਾਮਲੇ ’ਚ ਚਮਨ ਰਜਕ ਵਾਸੀ ਬਿਹਾਰ ਨੇ ਦੱਸਿਆ ਕਿ 10 ਅਗਸਤ ਦੀ ਸ਼ਾਮ ਨੂੰ ਕਰੀਬ ਸੱਤ ਵਜੇ ਉਹ ਅਤੇ ਉਸ ਦਾ ਭਰਾ ਸ਼ਤਰੂਧਨ (45) ਖੇੜੀ ਨੌਧ ਸਿੰਘ ਦੇ ਢੋਲੇਵਾਲ ਸੜਕ ’ਤੇ ਪੈਂਦੀ ਇੱਕ ਦੁਕਾਨ ਤੋਂ ਸਾਮਾਨ ਖਰੀਦਣ ਗਏ ਸੀ। ਜਦੋਂ ਉਸ ਦਾ ਭਰਾ ਸ਼ਤਰੂਧਨ ਸੜਕ ਪਾਰ ਕਰਨ ਲੱਗਾ ਤਾਂ ਕਿਸੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement