For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ ਵਿੱਚ ਦੋ ਹਲਾਕ

11:02 AM Aug 31, 2024 IST
ਸੜਕ ਹਾਦਸਿਆਂ ਵਿੱਚ ਦੋ ਹਲਾਕ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਅਗਸਤ
ਇੱਥੇ ਵੱਖ-ਵੱਖ ਥਾਵਾਂ ’ਤੇ ਹੋਏ ਸੜਕ ਹਾਦਸਿਆਂ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਹੈ। ਥਾਣਾ ਕੂੰਮਕਲਾਂ ਦੀ ਪੁਲੀਸ ਨੂੰ ਪਵਨ ਕੁਮਾਰ ਨੇ ਦੱਸਿਆ ਹੈ ਕਿ ਉਹ ਤੇ ਉਸ ਦਾ ਭਰਾ ਆਪੋ-ਆਪਣੇ ਮੋਟਰਸਾਈਕਲਾਂ ’ਤੇ ਕੋਹਾੜਾ ਤੋਂ ਮਾਛੀਵਾੜਾ ਜਾ ਰਹੇ ਸਨ। ਪਿੰਡ ਰਾਈਆ ਨੇੜੇ ਸਵਰਨ ਫੈਕਟਰੀ ਕੋਲ ਸਾਹਮਣੇ ਤੋਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਫੇਟ ਮਾਰ ਜਿਸ ਕਾਰਨ ਉਸ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਕਾਰ ਦਾ ਡਰਾਈਵਰ ਆਪਣੀ ਕਾਰ ਛੱਡ ਕੇ ਫ਼ਰਾਰ ਹੋ ਗਿਆ। ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਥਾਣਾ ਡਿਵੀਜ਼ਨ ਨੰਬਰ-7 ਦੀ ਪੁਲੀਸ ਨੂੰ ਪ੍ਰੀਤ ਨਗਰ ਤਾਜਪੁਰ ਰੋਡ ਵਾਸੀ ਬਿੱਟੂ ਸਿੰਘ ਨੇ ਦੱਸਿਆ ਕਿ ਉਹ ਆਪਣੇ ਤਾਇਆ ਸਰੂਪ ਸਿੰਘ ਸਣੇ ਘਰ ਵੱਲ ਨੂੰ ਆ ਰਿਹਾ ਸੀ। ਉਸ ਦਾ ਤਾਇਆ ਅੱਗੇ ਸੀ ਤੇ ਉਹ ਪਿੱਛੇ ਪੈਦਲ ਆ ਰਿਹਾ ਸੀ। ਉਸ ਦਾ ਤਾਇਆ ਜਦੋਂ ਸੜਕ ਵਿਚਕਾਰ ਫੁਟਪਾਥ ਪਾਰ ਕਰਨ ਲੱਗਾ ਤਾਂ ਵਿਸ਼ਾਲ ਵਾਸੀ ਪ੍ਰੀਤ ਨਗਰ ਤਾਜਪੁਰ ਰੋਡ ਨੇ ਆਪਣੇ ਮੋਟਰਸਾਈਕਲ ਨਾਲ ਉਸ ਨੂੰ ਫੇਟ ਮਾਰੀ ਜਿਸ ਕਾਰਨ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ। ਇਸ ਮਗਰੋਂ ਵਿਸ਼ਾਲ ਮੌਕੇ ਤੋਂ ਆਪਣਾ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਿਆ। ਬਿੱਟੂ ਨੇ ਦੱਸਿਆ ਕਿ ਸਰੂਪ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-32 ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਥਾਣੇਦਾਰ ਬਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement
Advertisement
Author Image

sukhwinder singh

View all posts

Advertisement