For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ ਵਿੱਚ ਦੋ ਹਲਾਕ

06:13 AM Sep 17, 2024 IST
ਸੜਕ ਹਾਦਸਿਆਂ ਵਿੱਚ ਦੋ ਹਲਾਕ
Advertisement

ਗੁਰਿੰਦਰ ਸਿੰਘ
ਲੁਧਿਆਣਾ, 16 ਸਤੰਬਰ
ਇੱਥੇ ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਔਰਤ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਬੱਚੀ ਅਤੇ ਉਸਦੇ ਪਿਤਾ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਲਾਡੂਵਾਲ ਦੀ ਪੁਲੀਸ ਨੂੰ ਨਕੋਦਰ ਰੋਡ ਕਲੋਨੀ ਨੂਰਮਹਿਲ ਵਾਸੀ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਿਸ਼ਾ ਰਾਣੀ ਅਤੇ ਲੜਕੀ ਸੀਰਤ ਸੁਮਨ (4 ਸਾਲ) ਨਾਲ ਆਪਣੇ ਮੋਟਰਸਾਈਕਲ ’ਤੇ ਆਪਣੇ ਸਹੁਰੇ ਪਿੰਡ ਮੱਤੇਵਾੜਾ ਜਾ ਰਹੇ ਸਨ ਕਿ ਟੌਲ ਪਲਾਜਾ ਲਾਡੋਵਾਲ ਪਾਰ ਕਰਦਿਆਂ ਮੁਸ਼ਤਾਕ ਅਹਿਮਦ ਕਿਰਚੂ ਵਾਸੀ ਪਸ਼ੁਵਾੜਾ ਅਨੰਤਨਾਗ ਜੰਮੂ ਕਸ਼ਮੀਰ ਨੇ ਆਪਣਾ ਟਰੱਕ ਬੜੀ ਤੇਜ਼ ਰਫ਼ਤਾਰੀ ਤੇ ਲਾਪਰਵਾਹੀ ਨਾਲ ਚਲਾ ਕੇ ਮੋਟਰਸਾਈਕਲ‌ ਨੂੰ ਫੇਟ ਮਾਰੀ, ਜਿਸ ਕਾਰਨ ਉਹ ਤਿੰਨੋਂ ਜਣੇ ਹੇਠਾਂ ਡਿੱਗ ਪਏ। ਉਸ ਦੀ ਪਤਨੀ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਮੌਕੇ ’ਤੇ ਹੀ ਦਮ ਤੋੜ ਦਿੱਤਾ ਜਦਕਿ ਜ਼ਖ਼ਮੀ ਹਾਲਤ ਵਿੱਚ ਉਸਨੂੰ ਅਤੇ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ। ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਟਰੱਕ ਡਰਾਈਵਰ ਟਰੱਕ ਛੱਡਕੇ ਫ਼ਰਾਰ ਹੋ ਗਿਆ ਹੈ ਜਿਸਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕੇਸ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ। ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੂੰ ਸਟਾਰ ਰੋਡ ਸ਼ਹੀਦ ਸੁਖਦੇਵ ਨਗਰ ਵਾਸੀ ਗੁਰਦੀਪ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਅਮਰਜੀਤ ਸਿੰਘ ਆਪਣੇ ਐਕਟਿਵਾ ਸਕੂਟਰ ’ਤੇ ਘਰ ਵੱਲ ਆ ਰਹੇ ਸਨ ਤਾਂ ਡਾਬਾ ਰੋਡ ਸਾਹਮਣੇ ਏਟੀਆਈ ਗਿੱਲ ਰੋਡ ’ਤੇ ਹਰਭਜਨ ਸਿੰਘ ਵਾਸੀ ਮੁਹੱਲਾ ਜੁਝਾਰ ਨਗਰ ਸ਼ਿਮਲਾਪੁਰੀ ਨੇ ਆਪਣੀ ਸਕਾਰਪੀਓ ਗੱਡੀ ਤੇਜ਼ ਰਫ਼ਤਾਰੀ ਤੇ ਲਾਪਰਵਾਹੀ ਨਾਲ ਚਲਾ ਕੇ ਉਨ੍ਹਾਂ ਨੂੰ ਫੇਟ ਮਾਰੀ, ਜਿਸ ਨਾਲ ਉਹ ਹੇਠਾਂ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਸੱਟਾਂ ਲੱਗੀਆਂ। ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਉਨ੍ਹਾਂ ਨੂੰ ਸੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹੌਲਦਾਰ ਭਗਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement
Advertisement
Author Image

sanam grng

View all posts

Advertisement