ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੱਖ-ਵੱਖ ਹਾਦਸਿਆਂ ਵਿੱਚ ਦੋ ਹਲਾਕ

10:40 AM Jun 16, 2024 IST

ਪੱਤਰ ਪ੍ਰੇਰਕ
ਜੀਂਦ, 15 ਜੂਨ
ਜੀਂਦ ਜ਼ਿਲ੍ਹੇ ਵਿੱਚ ਵਾਪਰੇ ਵੱਖ-ਵੱਖ ਹਾਦਸਿਆਂ ਵਿੱਚ ਇੱਕ ਨੌਜਵਾਨ ਅਤੇ ਬਜ਼ੁਰਗ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜੀਂਦ-ਕੈਥਲ ਬਾਈਪਾਸ ਰੋਡ ’ਤੇ ਕੈਥਲ ਮੌੜ ਕੋਲ ਮੋਟਰਸਾਈਕਲ ਅਤੇ ਇੱਕ ਗੱਡੀ ਵਿਚਾਲੇ ਹੋਈ ਟੱਕਰ ਵਿੱਚ ਮੋਟਰਸਾਈਕਲ ’ਤੇ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਜੀਂਦ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਿਡ ਦਰੌਲੀ ਖੇੜਾ ਨਿਵਾਸੀ ਸੋਨੂੰ ਨੇ ਪੁਲੀਸ ਨੂੰ ਕਿਹਾ ਕਿ ਉਸ ਦਾ ਤਾਇਆ ਓਮ ਪ੍ਰਕਾਸ ਨੇ ਉਸ ਦੇ ਭਰਾ ਰਾਕੇਸ਼ ਨੂੰ ਗੋਦ ਲਿਆ ਹੋਇਆ ਸੀ। ਓਮ ਪ੍ਰਕਾਸ਼ ਆਪਣੇ ਗੋਦ ਲਏ ਪੁੱਤਰ ਰਾਕੇਸ਼ ਨਾਲ ਕਿਤੇ ਗਏ ਹੋਏ ਸਨ। ਵਾਪਸੀ ਵੇਲੇ ਜਦੋਂ ਉਹ ਦੋਵੇਂ ਮੋਟਰਸਾਈਕਲ ’ਤੇ ਘਰ ਆ ਰਹੇ ਸਨ ਤਾਂ ਜੀਂਦ-ਕੈਥਲ ਬਾਈਪਾਸ ਕੋਲ ਪੰਜਾਬ ਤੋਂ ਆ ਰਹੀ ਤੇਜ਼ ਰਫਤਾਰ ਗੱਡੀ ਨਾਲ ਉਨ੍ਹਾਂ ਦੀ ਟੱਕਰ ਹੋ ਗਿਆ। ਇਸ ਦੌਰਾਨ ਓਮ ਪ੍ਰਕਾਸ਼ ਦੀ ਮੌਤ ਹੋ ਗਈ ਜਦਕਿ ਰਾਕੇਸ਼ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਾਰ ਚਾਲਕ ਮੌਕੇ ’ਤੇ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਰੇਲਵੇ ਲਾਈਨ ਪਾਰ ਕਰਦੇ ਹੋਏ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਘਿਰਾਏ ਨਿਵਾਸੀ ਪ੍ਰਵੀਨ ਰਾਤ ਨੂੰ ਰੇਲਵੇ ਬਿਰਜ ਦੇ ਹੇਠਾਂ ਰੇਲਵੇ ਲਾਈਨਾਂ ਪਾਰ ਕਰ ਰਿਹਾ ਸੀ ਤਾਂ ਇਸੇ ਦੌਰਾਨ ਉਹ ਰੇਲ ਗੱਡੀ ਦੀ ਲਪੇਟ ਵਿੱਚ ਆ ਗਿਆ ਤੇ ਉਸ ਦੀ ਮੌਤ ਹੋ ਗਈ। ਰੇਲਵੇ ਪੁਲੀਸ ਨੇ ਲਾਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਪੁਲੀਸ ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement