ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਕਾਰ ਚਾਲਕ ਸਣੇ ਦੋ ਹਲਾਕ

08:30 AM Jun 22, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 21 ਜੂਨ
ਪਿੰਡ ਚੁੰਨੀ ਕਲਾਂ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਕਾਰ ਚਾਲਕ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। ਚਰਨ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਬੀਤੀ ਸ਼ਾਮ ਉਸ ਦਾ ਲੜਕਾ ਹਰਵਿੰਦਰ ਸਿੰਘ ਆਪਣੇ ਦੋਸਤ ਗੁਰਵਿੰਦਰ ਸਿੰਘ ਵਾਸੀ ਸੈਦੋਕੇ ਜ਼ਿਲ੍ਹਾ ਮੋਗਾ ਅਤੇ ਹਰਪ੍ਰੀਤ ਸਿੰਘ ਵਾਸੀ ਬੀਬੀਪੁਰ ਨਾਲ ਜਸਪ੍ਰੀਤ ਸਿੰਘ ਵਾਸੀ ਖੇੜਾ ਦੀ ਕਾਰ ’ਤੇ ਖਰੜ ਵਿੱਚ ਜੇਸੀਬੀ ਦਾ ਸਮਾਨ ਲੈਣ ਜਾ ਰਿਹਾ ਸੀ। ਇਸ ਦੌਰਾ ਖੇੜੀ ਚੌਕ ਕੋਲ ਇੱਕ ਟਿੱਪਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਹਰਵਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

ਛੋਟੇ ਹਾਥੀ ਦੀ ਕੈਂਟਰ ਨਾਲ ਟੱਕਰ, ਇੱਕ ਹਲਾਕ

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਰਹਿੰਦ-ਚੰਡੀਗੜ੍ਹ ਰੋਡ ’ਤੇ ਪਿੰਡ ਪੀਰਜੈਨ ਨੇੜੇ ਛੋਟੇ ਹਾਥੀ ਦੀ ਕੈਂਟਰ ਨਾਲ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਹਾਦਸਾ ਪਿੰਡ ਪੀਰਜੈਨ ਨੇੜੇ ਪੈਟਰੋਲ ਪੰਪ ਕੋਲ ਵਾਪਰਿਆ। ਮ੍ਰਿਤਕ ਦੀ ਪਛਾਣ ਖਲਟ ਸ਼ਾਹ ਵਜੋਂ ਹੋਈ ਹੈ।

Advertisement
Advertisement