ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ਵਿੱਚ ਦੋ ਹਲਾਕ, ਇੱਕ ਜ਼ਖ਼ਮੀ

07:57 AM Jun 29, 2024 IST
ਗੁਰਦੀਪ ਸਿੰਘ।

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਲੁਧਿਆਣਾ/ਮਾਛੀਵਾੜਾ, 28 ਜੂਨ
ਮਾਛੀਵਾੜਾ-ਕੁਹਾੜਾ ਰੋਡ ’ਤੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿਚ ਜੇਸੀਬੀ ਡਰਾਈਵਰ ਵੱਲੋਂ ਸੜਕ ਪਾਰ ਕਰ ਰਹੇ ਗੁਰਦੀਪ ਸਿੰਘ (42) ਵਾਸੀ ਸਾਹਨੇਵਾਲ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕੂੰਮਕਲਾਂ ਪੁਲੀਸ ਨੂੰ ਬਿਆਨ ਦਰਜ ਕਰਵਾਉਂਦਿਆਂ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਗੁਰਦੀਪ ਸਿੰਘ ਨੈਕਸੋ ਫੈਕਟਰੀ ਵਿਚ ਕੰਮ ਕਰਦਾ ਹੈ ਜਿਸ ਨੂੰ ਮਿਲਣ ਲਈ ਉਹ ਫੈਕਟਰੀ ਗਿਆ ਸੀ। ਗੁਰਦੀਪ ਸਿੰਘ ਜਦੋਂ ਫੈਕਟਰੀ ਜਾਣ ਲਈ ਸੜਕ ਪਾਰ ਕਰ ਰਿਹਾ ਸੀ ਤਾਂ ਪਿੱਛੋਂ ਆ ਰਹੀ ਜੇਸੀਬੀ ਨੇ ਉਸ ਨੂੰ ਫੇਟ ਮਾਰ ਦਿੱਤੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਡਰਾਈਵਰ ਜੇਸੀਬੀ ਲੈ ਕੇ ਫ਼ਰਾਰ ਹੋ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਬੱਚੇ ਛੱਡ ਗਿਆ ਹੈ। ਥਾਣਾ ਕੂੰਮਕਲਾਂ ਦੇ ਮੁਖੀ ਕੁਲਵੀਰ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਫੁਟੇਜ ਦੇ ਅਧਾਰ ’ਤੇ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਥਾਣਾ ਡੇਹਲੋਂ ਦੀ ਪੁਲੀਸ ਨੂੰ ਪਿੰਡ ਅਕਬਰਪੁਰ ਛੰਨਾ ਅਹਿਮਦਗੜ੍ਹ ਵਾਸੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਹਰਦੀਪ ਸਿੰਘ ਸਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ਲਈ ਜਾ ਰਹੇ ਸੀ, ਤਾਂ ਕੈਂਡ ਨਹਿਰ ਪੁਲ ਪਾਰ ਕਰਨ ’ਤੇ ਪੁਲ ਤੋ ਅਗਲੇ ਕੱਟ ਨੇੜੇ ਸਾਹਮਣੇ ਸਕਾਈ ਪੂਲ ਕੋਲ ਟਰੱਕ ਨੇ ਮੋਟਰਸਾਈਕਲ ਨੂੰ ਫੇਟ ਮਾਰੀ। ਇਸ ਕਾਰਨ ਉਹ ਦੋਵੇਂ ਜਣੇ ਹੇਠਾਂ ਡਿੱਗ ਪਏ ਅਤੇ ਕਾਫ਼ੀ ਸੱਟਾਂ ਲੱਗੀਆਂ। ਡਰਾਈਵਰ ਟਰੱਕ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। ਇਲਾਜ ਲਈ ਉਨ੍ਹਾਂ ਨੂੰ ਡੇਹਲੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੇ ਪਿਤਾ ਹਰਦੀਪ ਸਿੰਘ ਦੀ ਮੌਤ ਹੋ ਗਈ। ਹੋਲਦਾਰ ਜਗਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement

Advertisement
Advertisement