ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ਵਿੱਚ ਦੋ ਹਲਾਕ, ਇਕ ਜ਼ਖ਼ਮੀ

06:49 AM Aug 12, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਗਸਤ
ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ’ਤੇ ਵਾਪਰੇ ਦੋ ਸੜਕ ਹਾਦਸਿਆਂ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਹੈ ਜਦੋਂਕਿ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਹਿਲੀ ਘਟਨਾ ਪੋਲਟਰੀ ਫਾਰਮ ਚੌਕ ਦੇ ਨਜ਼ਦੀਕ ਵਾਪਰੀ ਹੈ, ਜਿੱਥੇ ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰ ਨਰਿੰਦਰ ਕੁਮਾਰ ਵਾਸੀ ਸੈਕਟਰ-21 ਵਿੱਚ ਟੱਕਰ ਮਾਰ ਦਿੱਤੀ। ਇਸ ਦੌਰਾਨ ਪੀੜਤ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-31 ਦੀ ਪੁਲੀਸ ਨੇ ਟਰੱਕ ਚਾਲਕ ਰਣਤੇਜ ਸਿੰਘ ਵਾਸੀ ਮੁਹਾਲੀ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ।
ਦੂਜੀ ਘਟਨਾ ਸੈਕਟਰ-32/33/45/46 ਵਾਲੇ ਚੌਕ ’ਚ ਵਾਪਰੀ ਹੈ। ਜਿੱਥੇ ਇਕ ਈ-ਰਿਕਸ਼ਾ ਚਾਲਕ ਨੇ ਬਿਨਾਂ ਇੰਡੀਕੇਟਰ ਜਾਂ ਹੱਥ ਦਾ ਇਸ਼ਾਰਾ ਦਿੱਤਿਆਂ ਈ-ਰਿਕਸ਼ਾ ਮੋੜ ਦਿੱਤਾ। ਇਸ ਕਾਰਨ ਐਕਟਿਵਾ ਸਵਾਰ ਪਿਉ-ਪੁੱਤ ਦੀ ਈ-ਰਿਕਸ਼ਾ ਨਾਲ ਟੱਕਰ ਹੋ ਗਈ। ਪੀੜਤ ਪਿਉ-ਪੁੱਤ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਪਿਉ ਅਜੈ ਕੁਮਾਰ ਤਿਵਾੜੀ ਦੀ ਮੌਤ ਹੋ ਗਈ ਹੈ ਜਦੋਂਕਿ ਪੁੱਤ ਪ੍ਰਤੀਕ ਤਿਵਾੜੀ ਦਾ ਇਲਾਜ ਜਾਰੀ ਹੈ। ਥਾਣਾ ਸੈਕਟਰ-34 ਦੀ ਪੁਲੀਸ ਨੇ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਈ-ਰਿਕਸ਼ਾ ਚਾਲਕ ਨਿਰਜ ਕੁਮਾਰ ਵਾਸੀ ਬਲਟਾਣਾ, ਜ਼ੀਰਕਪੁਰ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

Advertisement

Advertisement
Advertisement