ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲਵਾ ਨਹਿਰ ਨਾਲ ਦੋ ਲੱਖ ਏਕੜ ਜ਼ਮੀਨ ਦੀ ਹੋਵੇਗੀ ਸਿੰਜਾਈ: ਖੁੱਡੀਆਂ

07:21 AM Mar 14, 2024 IST

ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 13 ਮਾਰਚ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਮਾਲਵਾ ਨਹਿਰ ਬਣਨ ਨਾਲ ਦੋ ਲੱਖ ਏਕੜ ਵਾਹੀਯੋਗ ਜ਼ਮੀਨ ਦੀ ਨਹਿਰੀ ਪਾਣੀ ਨਾਲ ਸਿੰਜਾਈ ਹੋਵੇਗੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੁਨਾਮ ਵਿੱਚ ਹਰਦੇਵ ਸਿੰਘ ਧਾਲੀਵਾਲ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਸਵਾਈਐੱਲ ਨਹਿਰ ਪੰਜਾਬ ਨੂੰ ਤਬਾਹ ਕਰਨ ਵਾਲੀ ਸੀ, ਪਰ ਮਾਲਵਾ ਨਹਿਰ ਦੇ ਨਿਰਮਾਣ ਨਾਲ ਸੂਬੇ ਵਿੱਚ ਖੁਸ਼ਹਾਲੀ ਆਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਇਸ ਮੌਕੇ ਗੁਰਿੰਦਰ ਸਿੰਘ ਧਾਲੀਵਾਲ, ਲੱਕੀ ਧਾਲੀਵਾਲ, ਡੀਐੱਸਪੀ ਸੁਖਵਿੰਦਰ ਸਿੰਘ ਚੌਹਾਨ, ਚੇਅਰਮੈਨ ਮਹਿੰਦਰ ਸਿੰਘ ਸਿੱਧੂ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਆਦਿ ਹਾਜ਼ਰ ਸਨ।

Advertisement

Advertisement