ਨਸ਼ੀਲੀਆਂ ਗੋਲੀਆਂ ਮਿਲਣ ’ਤੇ ਦੋ ਮੈਡੀਕਲ ਸਟੋਰ ਸੀਲ
08:34 AM Sep 19, 2023 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 18 ਸਤੰਬਰ
ਡਿਪਟੀ ਕਮਿਸ਼ਨਰ ਪਾਰਥ ਗੁਪਤਾ ਦੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਨਸ਼ਾ ਮੁਕਤ ਸਿਰਸਾ ਮੁਹਿੰਮ ਤਹਿਤ ਜ਼ਿਲ੍ਹਾ ਡਰੱਗ ਕੰਟਰੋਲਰ ਡਾ. ਰਜਨੀਸ਼ ਨੇ ਆਪਣੀ ਟੀਮ ਨਾਲ ਵੱਖ-ਵੱਖ ਪਿੰਡਾਂ ’ਚ ਸਥਿਤ ਮੈਡੀਕਲ ਸਟਰੋਰਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਦੋ ਮੈਡੀਕਲ ਸਟੋਰਾਂ ’ਚੋਂ ਨਸ਼ੀਲੀਆਂ ਗੋਲੀਆਂ ਤੇ ਬੇਨਿਯਮੀਆਂ ਮਿਲਿਆਂ, ਜਿਨ੍ਹਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਡਰੱਗ ਕੰਟਰੋਲਰ ਡਾ. ਰਜਨੀਸ਼ ਨੇ ਦੱਸਿਆ ਹੈ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਪਿੰਡ ਪਿਪਲੀ ਤੇ ਸਿਰਸਾ ਸ਼ਹਿਰ ’ਚ ਸਥਿਤ ਇਕ ਮੈਡੀਕਲ ਸਟੋਰ ਨੂੰ ਸੀਲ ਕੀਤਾ ਗਿਆ ਹੈ।
Advertisement
Advertisement