ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਬੀਹਾ ਗਰੋਹ ਦੇ ਦੋ ਮੈਂਬਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

08:49 AM Oct 05, 2023 IST
ਗੈਂਗਸਟਰ ਬੰਬੀਹਾ ਗੈਂਗ ਦੇ ਗ੍ਰਿਫ਼ਤਾਰ ਕੀਤੇ ਦੋ ਕਾਰਕੁਨ ਪੁਲੀਸ ਹਿਰਾਸਤ ਵਿੱਚ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਅਕਤੂਬਰ
ਪੰਜਾਬ ਪੁਲੀਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਬੰਬੀਹਾ ਗਰੋਹ ਦੇ ਦੋ ਕਾਰਕੁਨਾਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਗੋਰਾ ਵਾਸੀ ਪਿੰਡ ਸੇਵੇਵਾਲਾ (ਫਰੀਦਕੋਟ) ਅਤੇ ਅਜੈ ਕੁਮਾਰ ਉਰਫ਼ ਪ੍ਰੀਤ ਪੰਡਿਤ ਵਾਸੀ ਪਿੰਡ ਗਦਾਪੁਰ (ਪਟਿਆਲਾ) ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ .32 ਬੋਰ ਦੇ ਚਾਰ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਸਮੇਤ ਛੇ ਮੈਗਜ਼ੀਨ ਅਤੇ 16 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਕੋਲੋਂ ਇੱਕ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐੱਫ਼ ਦੇ ਏਆਈਜੀ ਸੰਦੀਪ ਗੋਇਲ ਦੀ ਅਗਵਾਈ ਵਾਲੀ ਟੀਮ ਨੇ ਮੁਹਾਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਪੁਰਾਣੀ ਅੰਬਾਲਾ-ਕਾਲਕਾ ਰੋਡ, ਢਕੋਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਅਪਰੇਸ਼ਨ ਵਿੱਚ ਏਜੀਟੀਐਫ਼ ਦੇ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਵਤਾਰ ਗੋਰਾ, ਗੈਂਗਸਟਰ ਗੁਰਬਖ਼ਸ਼ ਸੇਵੇਵਾਲਾ ਦਾ ਨਜ਼ਦੀਕੀ ਸਾਥੀ ਹੈ ਅਤੇ 2014 ਵਿੱਚ ਜੈਤੋ ਵਿੱਚ ਵਾਪਰੇ ਸਨਸਨੀਖ਼ੇਜ਼ ਦੋਹਰੇ ਕਤਲ ਸਮੇਤ ਦੋ ਹੋਰ ਅਪਰਾਧਿਕ ਮਾਮਲਿਆਂ ਵਿੱਚ ਭਗੌੜਾ ਸੀ।
ਏਜੀਟੀਐੱਫ਼ ਦੇ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਬੰਬੀਹਾ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸਨ ਅਤੇ ਪੰਜਾਬ ਵਿੱਚ ਸਨਸਨੀਖ਼ੇਜ਼ ਅਪਰਾਧ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਦੌਰਾਨ ਗੈਂਗਸਟਰ ਬੰਬੀਹਾ ਗਰੁੱਪ ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਸਬੰਧੀ ਥਾਣਾ ਢਕੋਲੀ (ਮੁਹਾਲੀ) ਵਿੱਚ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement