ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ

07:04 AM Dec 22, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਦਸੰਬਰ
ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਟੀਮ ਨੇ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਦੋ ਪਿਸਤੌਲਾਂ ਸਣੇ ਚਾਰ ਮੈਗਜ਼ੀਨ ਅਤੇ 14 ਰੌਂਦ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ ਉਰਫ਼ ਆਸ਼ੂ ਵਾਸੀ ਰਾਊਵਾਲ, ਬਟਾਲਾ ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਰਾਏਮਲ, ਬਟਾਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੁਨੀਲ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਹੈ।
ਉਹ 27 ਫਰਵਰੀ ਨੂੰ ਗੁਰਦਾਸਪੁਰ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮਾਂ ਨੂੰ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚੋਂ ਹਥਿਆਰਾਂ ਦੀ ਖੇਪ ਮਿਲੀ ਸੀ ਜੋ ਅੱਗੇ ਕਿਸੇ ਅਣਪਛਾਤੇ ਨੂੰ ਸੌਂਪਣੀ ਸੀ।
ਉਨ੍ਹਾਂ ਦੱਸਿਆ ਕਿ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਸ਼ੱਕੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ। ਇਸ ਸਬੰਧੀ ਏਆਈਜੀ ਸੀਆਈ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਦਿਲਪ੍ਰੀਤ ਸਿੰਘ ਕੁਝ ਅਣਪਛਾਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਹਨ। ਹਾਲ ਹੀ ਵਿੱਚ ਉਨ੍ਹਾਂ ਕੋਲੋਂ ਅਸਲਾ ਬਰਾਮਦ ਹੋਇਆ ਹੈ।
ਮੁਲਜ਼ਮਾਂ ਵੱਲੋਂ ਬਰਾਮਦ ਕੀਤੀਆਂ ਪਿਛਲੀਆਂ ਖੇਪਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਇਸ ਸਬੰਧੀ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement