For the best experience, open
https://m.punjabitribuneonline.com
on your mobile browser.
Advertisement

ਗੋਲੀਬਾਰੀ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

06:59 AM Sep 29, 2024 IST
ਗੋਲੀਬਾਰੀ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ , 28 ਸਤੰਬਰ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ 24 ਜੁਲਾਈ ਨੂੰ ਜੈਂਤੀਪੁਰਾ ਇਲਾਕੇ ਵਿੱਚ ਐੱਨਆਰਆਈ ਸੁਖਚਰਨ ਸਿੰਘ ਬੱਲ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਮਨਜੋਤ ਸਿੰਘ ਵਾਸੀ ਪਿੰਡ ਅਠਵਾਲ ਬਟਾਲਾ ਅਤੇ ਲਵਪ੍ਰੀਤ ਸਿੰਘ ਵਾਸੀ ਘੁਮਾਣ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਦੇਸੀ ਕੱਟਾ ਬਰਾਮਦ ਕੀਤਾ ਹੈ। ਇਨ੍ਹਾਂ ਦੇ ਤਿੰਨ ਸਾਥੀਆਂ ਦੀ ਗ੍ਰਿਫ਼ਤਾਰੀ ਫਿਲਹਾਲ ਬਾਕੀ ਹੈ। ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਹਨ ਅਤੇ ਹੋਰ ਪੁੱਛਗਿੱਛ ਜਾਰੀ ਹੈ।

Advertisement

Advertisement
Advertisement
Author Image

sanam grng

View all posts

Advertisement