ਸਕੂਟਰੀਆਂ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ
09:07 AM Aug 08, 2023 IST
ਪੱਤਰ ਪ੍ਰੇਰਕ
ਫਗਵਾੜਾ, 7 ਅਗਸਤ
ਸਿਟੀ ਪੁਲੀਸ ਨੇ ਸਕੂਟਰੀਆਂ ਚੋਰੀ ਕਰਨ ਵਾਲੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਇਨ੍ਹਾਂ ਖਿਲਾਫ਼ ਧਾਰਾ 379, 411 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਐਸ.ਐਚ.ਓ ਸਿਟੀ ਅਮਨਦੀਪ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਪਿਛਲੇ ਕਈ ਦਿਨਾਂ ਤੋਂ ਫਗਵਾੜਾ ਸ਼ਹਿਰ ’ਚੋਂ ਵੱਖ ਵੱਖ ਜਗ੍ਹਾ ਤੋਂ ਮੋਟਰਸਾਈਕਲ ਤੇ ਸਕੂਟਰੀਆਂ ਚੋਰੀ ਕਰ ਰਹੇ ਹਨ ਜਿਨ੍ਹਾਂ ਨੂੰ ਪੁਲੀਸ ਪਾਰਟੀ ਨੇ ਕਾਬੂ ਕਰਕੇ ਇਨ੍ਹਾਂ ਪਾਸੋਂ ਇੱਕ ਐਕਟਿਵਾ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਰਜਤ ਮੱਲ ਤੇ ਵਿਕਰਮ ਮੱਲ ਵਜੋਂ ਹੋਈ ਹੈ।
Advertisement
Advertisement