ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

09:57 AM Aug 25, 2024 IST
ਫਿਰੌਤੀਆਂ ਮੰਗਣ ਵਾਲਾ ਪੁਲੀਸ ਦੀ ਹਿਰਾਸਤ ਵਿੱਚ।

ਗੁਰਬਖਸ਼ਪੁਰੀ
ਤਰਨ ਤਾਰਨ, 24 ਅਗਸਤ
ਸਿਟੀ ਪੁਲੀਸ ਨੇ ਲੋਕਾਂ ਤੋਂ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਅੱਜ ਇੱਥੇ ਸਰਹਾਲੀ ਰੋਡ ਤੋਂ ਗੁਰਦੁਆਰਾ ਟੱਕਰ ਸਾਹਿਬ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ| ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਤਰਨ ਤਾਰਨ ਦੀ ਸੱਚਖੰਡ ਰੋਡ ਦੀ ਗਲੀ ਇੰਦਰ ਸਿੰਘ ਵਾਲੀ ਦੇ ਵਾਸੀ ਬਿੱਲੂ ਅਤੇ ਉਸ ਦਾ ਨਾਬਾਲਗ ਰਿਸ਼ਤੇਦਾਰ ਸ਼ਾਮਲ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਤਿੰਨ ਮੋਬਾਈਲ ਬਰਾਮਦ ਕੀਤੇ ਗਏ ਹਨ ਜਿਨ੍ਹਾਂ ’ਤੇ ਵਿਦੇਸ਼ਾਂ ਤੋਂ ਕਾਲ ਕਰਨ ਦੀ ਸੁਵਿਧਾ ਹੈ। ਮੁਲਜ਼ਮਾਂ ਨੇ ਪੰਜ ਦਿਨ ਪਹਿਲਾਂ ਤਰਨ ਤਾਰਨ ਦੇ ਇਕ ਕਾਰੋਬਾਰੀ ਤੋਂ 10 ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਸੀ। ਮੁਲਜ਼ਮਾਂ ਨੇ ਉਸ ਨੂੰ ਫ਼ਿਰੌਤੀ ਨਾ ਦੇਣ ’ਤੇ ਜਾਨ ਤੋਂ ਮਾਰ ਦੇਣ ਦੀ ਧਮਕੀ ਦਿੱਤੀ ਸੀ। ਪੁਲੀਸ ਨੇ ਨਾਬਾਲਗ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ| ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਦਫ਼ਾ 308 (4), 3 (5) ਅਤੇ ਅਸਲਾ ਐਕਟ ਦੀ ਦਫ਼ਾ 25, 27, 54, 59 ਅਧੀਨ ਕੇਸ ਦਰਜ ਕੀਤਾ ਹੈ|

Advertisement

ਕਾਰੋਬਾਰੀ ਤੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ

ਤਰਨ ਤਾਰਨ: ਇੱਥੋਂ ਦੀ ਸਰਹਾਲੀ ਰੋਡ ’ਤੇ ਪੇਂਟ ਦੀ ਦੁਕਾਨ ਕਰਦੇ ਕਾਰੋਬਾਰੀ ਤੋਂ ਗੈਂਗਸਟਰਾਂ ਨੇ ਫੋਨ ਕਰ ਕੇ 10 ਲੱਖ ਰੁਪਏ ਫ਼ਿਰੌਤੀ ਦੀ ਮੰਗ ਕੀਤੀ ਹੈ। ਦੁਕਾਨ ਦੇ ਮਾਲਕ ਜਸਪਾਲ ਸਿੰਘ ਦੇ ਲੜਕੇ ਗੁਨਦੀਪ ਸਿੰਘ ਨੇ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੂੰ ਦੱਸਿਆ ਕਿ 20 ਅਗਸਤ ਨੂੰ ਦੁਪਹਿਰ ਵੇਲੇ ਉਸ ਦੇ ਮੋਬਾਈਲ ’ਤੇ ਕਿਸੇ ਨੇ ਫੋਨ ਕਰਕੇ 10 ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਅਤੇ ਇਨਕਾਰ ਕਰਨ ’ਤੇ ਉਸਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੀ ਧਮਕੀ ਦਿੱਤੀ| ਪੁਲੀਸ ਅਧਿਕਾਰੀ ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬੀਐੱਨਐੱਸ ਦੀ 308 (4), 3 (5) ਅਤੇ ਅਸਲਾ ਐਕਟ ਦੀ ਦਫ਼ਾ 25, 54, 59 ਅਧੀਨ ਇਕ ਕੇਸ ਦਰਜ ਕੀਤਾ ਗਿਆ ਹੈ। -ਪੱਤਰ ਪ੍ਰੇਰਕ

Advertisement
Advertisement
Advertisement