For the best experience, open
https://m.punjabitribuneonline.com
on your mobile browser.
Advertisement

ਲੁਟੇਰਾ ਗਰੋਹ ਦੇ ਦੋ ਮੈਂਬਰ ਕਾਬੂ

10:29 AM Mar 11, 2024 IST
ਲੁਟੇਰਾ ਗਰੋਹ ਦੇ ਦੋ ਮੈਂਬਰ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 10 ਮਾਰਚ
ਔਰਤਾਂ ’ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਬਾਅਦ ਘਰਾਂ ’ਚ ਦਾਖ਼ਲ ਹੋ ਕੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਪੁਲੀਸ ਨੂੰ ਕਾਬੂ ਕੀਤਾ ਹੈ, ਜਦ ਕਿ ਗਿਰੋਹ ਦਾ ਇਕ ਮੈਂਬਰ ਹਾਲੇ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਗਰੋਹ ਨੇ 27 ਅਤੇ 28 ਫਰਵਰੀ ਦੀ ਵਿਚਕਾਰਲੀ ਰਾਤ ਨੂੰ ਜ਼ਿਲ੍ਹੇ ਦੇ ਪਿੰਡ ਪਥਰਾਲਾ ’ਚ ਅਜਿਹੀ ਵਾਰਦਾਤ ਕੀਤੀ ਸੀ। ਉਸ ਨੇ ਘਰ ਦੀ ਮਹਿਲਾ ਲਖਵਿੰਦਰ ਕੌਰ ਨੂੰ ਜ਼ਖ਼ਮੀ ਕਰਨ ਤੋਂ ਬਾਅਦ ਘਰ ’ਚੋਂ ਡੇਢ ਤੋਲਾ ਸੋਨੇ, ਤਿੰਨ ਤੋਲੇ ਚਾਂਦੀ ਦੇ ਗਹਿਣਿਆਂ ਤੋਂ ਇਲਾਵਾ ਮੋਬਾਈਲ ਅਤੇ 12 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ ਸੀ। ਇਸ ਸਬੰਧੀ ਪੀੜਤ ਪਰਿਵਾਰ ਵੱਲੋਂ ਥਾਣਾ ਸੰਗਤ ’ਚ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਪੁਲੀਸ ਨੇ ਇਸ ਦੀ ਜਾਂਚ ਸ਼ੁਰੂ ਕੀਤੀ। ਪੁਲੀਸ ਚੌਕੀ ਪਥਰਾਲਾ ਦੇ ਏਐਸਆਈ ਜਸਕਰਨ ਸਿੰਘ ਨੂੰ ਪਤਾ ਲੱਗਾ ਕਿ ਇਹ ਵਾਰਦਾਤ ਲਵਪ੍ਰੀਤ ਸਿੰਘ, ਮਲਕੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਤੁੰਗਵਾਲੀ ਵੱਲੋਂ ਕੀਤੀ ਗਈ। ਪੁਲੀਸ ਨੇ ਲਵਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਲੁੱਟੀਆਂ ਹੋਈਆਂ ਵਸਤਾਂ ਅਤੇ ਨਕਦੀ ਤੋਂ ਇਲਾਵਾ ਹਥਿਆਰ ਵੀ ਬਰਾਮਦ ਕਰ ਲਏ।
ਪੁਲੀਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਲਵਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਥਾਣਾ ਕੈਂਟ ਬਠਿੰਡਾ ’ਚ ਵੀ ਪਰਚਾ ਦਰਜ ਹੈ। ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਵਿਰੁੱਧ ਥਾਣਾ ਕੈਂਟ ਅਤੇ ਨਥਾਣਾ ਥਾਣਿਆਂ ’ਚ ਪਰਚੇ ਦਰਜ ਹਨ।

Advertisement

Advertisement
Author Image

sanam grng

View all posts

Advertisement
Advertisement
×