ਦੋ ਨਾਬਾਲਗ ਲੜਕੀਆਂ ਲਾਪਤਾ
07:23 AM Sep 04, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਸਤੰਬਰ
ਵੱਖ-ਵੱਖ ਥਾਵਾਂ ਤੋਂ ਦੋ ਨਾਬਾਲਗ ਲੜਕੀਆਂ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈਆਂ ਹਨ। ਇਸ ਸਬੰਧੀ ਥਾਣਾ ਦਰੇਸੀ ਦੀ ਪੁਲੀਸ ਨੂੰ ਕਿਰਪਾਲ ਨਗਰ ਵਾਸੀ ਨੀਤੂ ਕੁਮਾਰੀ ਨੇ ਦੱਸਿਆ ਕਿ ਉਸਦੀ ਲੜਕੀ ਬਿਨਾਂ ਦੱਸੇ ਘਰੋਂ ਕਿਧਰੇ ਚਲੀ ਗਈ ਹੈ। ਉਸਦੀ ਕਾਫ਼ੀ ਭਾਲ ਕੀਤੀ ਗਈ ਹੈ, ਪਰ ਉਹ ਕਿਧਰੇ ਨਹੀਂ ਮਿਲੀ। ਉਸ ਨੂੰ ਸ਼ੱਕ ਹੈ ਕਿ ਲੜਕੀ ਨੂੰ ਕਿਸੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿੱਚ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ। ਇਸੇ ਤਰ੍ਹਾਂ ਥਾਣਾ ਟਿੱਬਾ ਦੀ ਪੁਲੀਸ ਨੂੰ ਮੁਹੱਲਾ ਸਟਾਰ ਸਿਟੀ ਕਲੋਨੀ ਵਾਸੀ ਮਹੇਸ਼ ਚੰਦਰ ਨੇ ਦੱਸਿਆ ਕਿ ਉਸਦੀ ਲੜਕੀ ਘਰੋਂ ਬਿਨਾਂ ਦੱਸੇ ਕਿਧਰੇ ਚਲੀ ਗਈ ਹੈ। ਉਸਦੀ ਭਾਲ ਕਰਨ ’ਤੇ ਪਤਾ ਲੱਗਾ ਹੈ ਕਿ ਜਤਿਨ ਵਾਸੀ ਮੁਹੱਲਾ ਸਟਾਰ ਸਿਟੀ ਕਲੋਨੀ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ ਹੈ।
Advertisement
Advertisement