ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਨਾਬਾਲਗ ਪਾਕਿਸਤਾਨੀ ਨੌਜਵਾਨ ਰਿਹਾਅ ਕੀਤੇ

06:48 AM Apr 27, 2024 IST

ਅਟਾਰੀ (ਪੱਤਰ ਪ੍ਰੇਰਕ): ਭਾਰਤ ਸਰਕਾਰ ਵੱਲੋਂ ਦੋ ਨਾਬਾਲਗ ਪਾਕਿਸਤਾਨੀ ਨੌਜਵਾਨਾਂ ਨੂੰ ਰਿਹਾਅ ਕਰਨ ਮਗਰੋਂ ਅੱਜ ਅਟਾਰੀ ਵਾਹਘਾ ਸਰਹੱਦ ਰਸਤੇ ਪਾਕਿਸਤਾਨ ਭੇਜ ਦਿੱਤਾ ਗਿਆ। ਇਨ੍ਹਾਂ ਦੋਵਾਂ ਨੂੰ ਸਰਹੱਦ ’ਤੇ ਬੀਐੱਸਐੱਫ ਵੱਲੋਂ ਪਾਕਿਸਤਾਨੀ ਰੇਂਜਰਾਂ ਹਵਾਲੇ ਕੀਤਾ ਗਿਆ। ਵੇਰਵਿਆਂ ਮੁਤਾਬਕ ਪਾਕਿਸਤਾਨੀ ਨੌਜਵਾਨਾਂ ਦੀ ਸ਼ਨਾਖ਼ਤ ਆਬਾਦ ਹੁਸੈਨ ਉਰਫ ਅਬਾਸ ਹਸਨ ਅਤੇ ਜਾਹਿਦ ਅਬਾਸ ਵਜੋਂ ਦੱਸੀ ਗਈ ਹੈ। ਇਹ ਦੋਵੇਂ ਕਸੂਰ ਇਲਾਕੇ ਦੇ ਪਿੰਡ ਪੱਤੋਕੀ ਦੇ ਵਾਸੀ ਹਨ ਜੋ ਭਾਰਤੀ ਸਰਹੱਦ ਵਿੱਚ ਆ ਗਏ ਸਨ ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਅੱਜ ਇਨ੍ਹਾਂ ਦੋਵਾਂ ਨੂੰ ਅਟਾਰੀ ਸਰਹੱਦ ਰਸਤੇ ਇਨ੍ਹਾਂ ਦੇ ਮੁਲਕ ਵਾਪਸ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਅੱਜ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਨੇ ਥਾਣਾ ਘਰਿੰਡਾ ਇਲਾਕੇ ਹੇਠ ਆਉਂਦੇ ਪਿੰਡ ਮਹਾਵਾ ਵਿੱਚ ਭਾਰਤੀ ਖੇਤਰ ਵਿੱਚ ਜਾਂਚ ਕਰਦਿਆਂ ਇੱਕ ਪੈਕੇਟ ਹੈਰੋਇਨ ਬਰਾਮਦ ਕੀਤੀ। ਬੀਐੱਸਐੱਫ ਵੱਲੋਂ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਨਸ਼ੀਲਾ ਪਦਾਰਥ ਸਰਹੱਦ ਨੇੜੇ ਖੇਤਾਂ ਵਿੱਚੋਂ ਬਰਾਮਦ ਕੀਤਾ ਗਿਆ।

Advertisement

Advertisement
Advertisement