For the best experience, open
https://m.punjabitribuneonline.com
on your mobile browser.
Advertisement

ਦੋ ਵਿਧਾਇਕਾਂ ਨੇ ਖੁੱਡੀਆਂ ਦੀ ਚੋਣ ਮੁਹਿੰਮ ਤੋਂ ਦੂਰੀ ਬਣਾਈ

08:24 AM Mar 30, 2024 IST
ਦੋ ਵਿਧਾਇਕਾਂ ਨੇ ਖੁੱਡੀਆਂ ਦੀ ਚੋਣ ਮੁਹਿੰਮ ਤੋਂ ਦੂਰੀ ਬਣਾਈ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 29 ਮਾਰਚ
ਬਠਿੰਡਾ ਲੋਕ ਸਭਾ ਹਲਕੇ ਤੋਂ ਖੇਤੀ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬੇਸ਼ੱਕ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਪਰ ਇਸ ਸੰਸਦੀ ਹਲਕੇ ਦੇ ਸੱਤਾਧਾਰੀ ਪਾਰਟੀ ਨਾਲ ਜੁੜੇ ਦੋ ਵਿਧਾਇਕ ਅਜੇ ਤੱਕ ਇਸ ਚੋਣ ਮੁਹਿੰਮ ਦਾ ਹਿੱਸਾ ਨਹੀਂ ਬਣੇ। ਇਨ੍ਹਾਂ ਵਿਧਾਇਕਾਂ ਵਿੱਚ ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਬਠਿੰਡਾ (ਦਿਹਾਤੀ) ਤੋਂ ਅਮਿਤ ਰਤਨ ਹਨ। ਇਹ ਦੋਵੇਂ ਵਿਧਾਇਕ ਭ੍ਰਿਸ਼ਟਾਚਾਰ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਦੋਵਾਂ ਤੋਂ ਚਿਰਾਂ ਦੀ ਦੂਰੀ ਬਣਾਈ ਹੋਈ ਹੈ। ਹੁਣ ਜਦੋਂ ਬਠਿੰਡਾ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਭਖਣ ਲੱਗਿਆ ਹੈ ਤਾਂ ਇਨ੍ਹਾਂ ਦੋਵਾਂ ਵਿਧਾਇਕਾਂ ਦੀ ਚੁੱਪ ਸਿਆਸੀ ਧਿਰਾਂ ਨੂੰ ਚੁਭਣ ਲੱਗੀ ਹੈ।
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਦੋਂ ਕੱਲ੍ਹ ਮਾਨਸਾ ਜ਼ਿਲ੍ਹੇ ਦਾ ਸਿਆਸੀ ਦੌਰਾ ਕੀਤਾ ਗਿਆ ਤਾਂ ਉਸ ਵੇਲੇ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਵਰਕਰ ਮੀਟਿੰਗਾਂ ਦੌਰਾਨ ਵਿਧਾਇਕ ਡਾ. ਵਿਜੈ ਸਿੰਗਲਾ ਕਿਧਰੇ ਵੀ ਵਿਖਾਈ ਨਹੀਂ ਦਿੱਤੇ। ਜ਼ਿਕਰਯੋਗ ਹੈ ਕਿ ਚੋਣਾਂ ਮਗਰੋਂ ਡਾ. ਸਿੰਗਲਾ ਭਾਵੇਂ ਸਿਹਤ ਮੰਤਰੀ ਬਣੇ ਪਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸਣ ਕਾਰਨ ਮੁੱਖ ਮੰਤਰੀ ਨੇ ਉਨ੍ਹਾਂ ਤੋਂ ਪਾਸਾ ਵੱਟ ਲਿਆ ਜੋ ਹੁਣ ਲੋਕ ਸਭਾ ਚੋਣਾਂ ਵੇਲੇ ਵੀ ਨੇੜਤਾ ਦਾ ਰੂਪ ਨਹੀਂ ਧਾਰ ਸਕਿਆ।
ਇਸੇ ਤਰ੍ਹਾਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ, ਪਿੰਡ ਘੁੱਦਾ ਦੇ ਸਰਪੰਚ ਤੋਂ ਗ੍ਰਾਂਟ ਲਈ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰਨ ਮਗਰੋਂ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਵੀ ਦੂਰੀ ਬਣਾਈ ਹੋਈ ਹੈ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਦੋਵਾਂ ਵਿਧਾਇਕਾਂ ਦੇ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਤੋਂ ਹੀ ਨਵੇਂ ਹਲਕਾ ਇੰਚਾਰਜ ਲਾਏ ਹੋਏ ਹਨ। ਇਨ੍ਹਾਂ ਨਵੇਂ ਹਲਕਾ ਇੰਚਾਰਜਾਂ ਦੀ ਅਗਵਾਈ ਹੇਠ ਹੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਬਠਿੰਡਾ ਲੋਕ ਸਭਾ ਹਲਕੇ ਸਬੰਧੀ ਮੌੜ ਮੰਡੀ ਵਿਖੇ ਹੋਈ ਵਿਕਾਸ ਰੈਲੀ ਵਿੱਚ ਵੀ ਵਰਕਰਾਂ ਨੂੰ ਲਿਜਾਇਆ ਗਿਆ ਸੀ। ਇਨ੍ਹਾਂ ਵਿਧਾਇਕਾਂ ਤੋਂ ਇਹ ਦੂਰੀ ਨੂੰ ਉਸ ਸਮੇਂ ਬੜੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਜਦੋਂ ‘ਆਪ’ ਦੇ ਲੋਕ ਸਭਾ ਮੈਂਬਰ ਸ਼ੁਸੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਚਲੇ ਗਏ ਹਨ।

Advertisement

Advertisement
Author Image

sukhwinder singh

View all posts

Advertisement
Advertisement
×