ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਲ੍ਹ ਵਿੱਚੋਂ ਦੋ ਮੋਬਾਈਲ ਤੇ ਨਸ਼ੀਲਾ ਪਦਾਰਥ ਬਰਾਮਦ

08:15 PM Jun 29, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਫ਼ਿਰੋਜ਼ਪੁਰ, 26 ਜੂਨ

ਇਥੋਂ ਦੀ ਕੇਂਦਰੀ ਜੇਲ੍ਹ ਦੀ ਇੱਕ ਬੈਰਕ ਵਿਚ ਬੰਦ ਇੱਕ ਹਵਾਲਾਤੀ ਵੱਲੋਂ ਲੰਘੇ ਕੱਲ੍ਹ ਆਪਣੇ ਜਨਮ ਦਿਨ ਮੌਕੇ ਮੋਬਾਈਲ ‘ਤੇ ਲਾਈਵ ਹੋ ਕੇ ਆਪਣੇ ਸਾਥੀਆਂ ਨਾਲ ਜਸ਼ਨ ਮਨਾਉਣ ਅਤੇ ਬਾਹਰ ਬੈਠੇ ਆਪਣੇ ਦੋਸਤਾਂ ਨਾਲ ਗੱਲਬਾਤ ਕਰਨ ਦੀ ਵੀਡੀਉ ਵਾਇਰਲ ਹੋਣ ਮਗਰੋਂ ਥਾਣਾ ਸਿਟੀ ਪੁਲੀਸ ਨੇ ਮੁਲਜ਼ਮ ਹਵਾਲਾਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਹਵਾਲਾਤੀ ਅਮਨ ਕੁਮਾਰ ਵਾਸੀ ਸਥਾਨਕ ਕਨਾਲ ਕਲੋਨੀ ਵਜੋਂ ਕੀਤੀ ਗਈ ਹੈ। ਤਲਾਸ਼ੀ ਦੌਰਾਨ ਉਸ ਦੀ ਬੈਰਕ ਵਿਚੋਂ ਮੋਬਾਈਲ ਵੀ ਬਰਾਮਦ ਕੀਤਾ ਗਿਆ ਹੈ। ਇੱਕ ਹੋਰ ਮੋਬਾਇਲ ਫੋਨ ਉਸ ਦੀ ਨਾਲ ਵਾਲੀ ਬੈਰਕ ਵਿਚੋਂ ਵੀ ਲਾਵਾਰਿਸ ਹਾਲਤ ਵਿਚ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਸਹਾਇਕ ਜੇਲ੍ਹ ਸੁਪਰਡੈਂਟ ਦੀ ਅਗਵਾਈ ਵਾਲੀ ਟੀਮ ਨੇ ਇੱਕ ਬੈਰਕ ਦੀ ਤਲਾਸ਼ੀ ਦੌਰਾਨ ਫ਼ਰਸ਼ ਵਿਚ ਬਣੇ ਖੱਡੇ ਵਿਚੋਂ ਮਿਲੇ ਲਿਫ਼ਾਫ਼ੇ ‘ਚੋਂ 23 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ।

Advertisement

Advertisement
Tags :
ਜੇਲ੍ਹਨਸ਼ੀਲਾਪਦਾਰਥਬਰਾਮਦਮੋਬਾਈਲਵਿੱਚੋਂ
Advertisement