ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰਾਬ ਠੇਕੇਦਾਰ ਦੇ ਕਤਲ ਮਾਮਲੇ ਵਿੱਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ

07:01 AM Jul 03, 2024 IST

ਪੱਤਰ ਪ੍ਰੇਰਕ
ਏਲਨਾਬਾਦ, 2 ਜੁਲਾਈ
ਪਿੰਡ ਖਾਰੀਆ ਵਿੱਚ ਸ਼ਰਾਬ ਠੇਕੇਦਾਰ ਦੇ ਕਤਲ ਮਾਮਲੇ ਵਿੱਚ ਰਾਣੀਆਂ ਪੁਲੀਸ ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਕਪਤਾਨ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਭਜਨ ਲਾਲ ਵਾਸੀ ਖਾਰੀ ਸੁਰੇਰਾ (ਏਲਨਾਬਾਦ) ਅਤੇ ਸੰਦੀਪ ਕੁਮਾਰ ਵਾਸੀ ਬਾਲਾਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਤਿੰਨ ਮੁਲਜ਼ਮਾਂ ਧਰਮਿੰਦਰ, ਮੋਨਿਕਾ ਵਾਸੀ ਖਾਰੀਆਂ ਅਤੇ ਸੋਨੂ ਵਾਸੀ ਪਿੰਡ ਮਹਿਣਾ ਖੇੜਾ ਨੂੰ ਪੁਲੀਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਰਿਮਾਂਡ ਦੌਰਾਨ ਧਰਮਿੰਦਰ ਦੀ ਨਿਸ਼ਾਨਦੇਹੀ ’ਤੇ ਰਾਜਸਥਾਨ ਦੇ ਬੀਕਾਨੇਰ ਇਲਾਕੇ ਵਿੱਚੋਂ ਕਤਲ ਦੌਰਾਨ ਵਰਤੀ ਗਈ ਬੋਲੇਰੋ ਕੈਂਪਰ ਗੱਡੀ ਵੀ ਬਰਾਮਦ ਕੀਤੀ ਗਈ ਹੈ। ਪੁਲੀਸ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

Advertisement

Advertisement
Advertisement