ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਦੋ ਹੋਰ ਗ੍ਰਿਫ਼ਤਾਰ

06:39 AM Jun 29, 2024 IST

ਨਵੀਂ ਦਿੱਲੀ:

Advertisement

ਸੀਬੀਆਈ ਨੇ ਅੱਜ ਨੀਟ-ਯੂਜੀ ਪੇਪਰ ਲੀਕ ਮਾਮਲੇ ਵਿੱਚ ਝਾਰਖੰਡ ਦੇ ਹਜ਼ਾਰੀਬਾਗ ’ਚ ਇੱਕ ਸਕੂਲ ਦੇ ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਓਏਸਿਸ ਸਕੂਲ ਦੇ ਪ੍ਰਿੰਸੀਪਲ ਅਹਿਸਾਨੁਲ ਹੱਕ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵੱਲੋਂ 5 ਮਈ ਨੂੰ ਕਰਵਾਈ ਗਈ ਮੈਡੀਕਲ ਦਾਖਲਾ ਪ੍ਰੀਖਿਆ ਲਈ ਹਜ਼ਾਰੀਬਾਗ ਦਾ ਸਿਟੀ ਕੋਆਰਡੀਨੇਟਰ ਬਣਾਇਆ ਗਿਆ ਸੀ। ਇਸੇ ਤਰ੍ਹਾਂ ਵਾਈਸ ਪ੍ਰਿੰਸੀਪਲ ਇਮਤਿਆਜ਼ ਆਲਮ ਨੂੰ ਓਏਸਿਸ ਸਕੂਲ ਵਿੱਚ ਐੱਨਟੀਏ ਦਾ ਅਬਜ਼ਰਵਰ ਅਤੇ ਸੈਂਟਰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਸੀ। ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਜ਼ਿਲ੍ਹੇ ਦੇ ਪੰਜ ਹੋਰ ਵਿਅਕਤੀਆਂ ਤੋਂ ਵੀ ਪੁੱਛ-ਪੜਤਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਲੰਮੀ ਪੁੱਛ-ਪੜਤਾਲ ਤੋਂ ਬਾਅਦ ਹੱਕ ਅਤੇ ਆਲਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੀ ਆਰਥਿਕ ਅਪਰਾਧ ਇਕਾਈ (ਈਓਯੂ) ਦੀ ਜਾਂਚ ਦੌਰਾਨ ਦੋਵੇਂ ਮੁਲਜ਼ਮ ਸ਼ੱਕ ਦੇ ਘੇਰੇ ਵਿੱਚ ਆਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਗਰੋਹ ਦੀ ਛੁਪਣਗਾਹ ’ਤੇ ਮਾਰੇ ਗਏ ਛਾਪੇ ਦੌਰਾਨ ਨੀਟ-ਯੂਜੀ ਦੇ ਸੜੇ ਹੋਏ ਪ੍ਰਸ਼ਨ ਪੱਤਰ ਮਿਲੇ ਸਨ। ਈਓਯੂ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਸੰਜੀਵ ਕੁਮਾਰ ਨੇ ‘ਲੀਕ’ ਹੋਇਆ ਨੀਟ-ਯੂਜੀ ਪ੍ਰਸ਼ਨ ਪੱਤਰ ਹਜ਼ਾਰੀਬਾਗ ਦੇ ਓਏਸਿਸ ਸਕੂਲ ਤੋਂ ਲਿਆ ਸੀ। ਨੀਟ-ਯੂਜੀ ਪ੍ਰੀਖਿਆ ਰੱਦ ਕਰਨ ਨੂੰ ਲੈ ਕੇ ਵਿਦਿਆਰਥੀਆਂ ’ਚ ਰੋਸ ਹੈ। -ਪੀਟੀਆਈ

ਸੀਬੀਆਈ ਨੇ ਗੋਧਰਾ ਤੋਂ ਗ੍ਰਿਫ਼ਤਾਰ ਪੰਜ ’ਚੋਂ ਚਾਰ ਮੁਲਜ਼ਮਾਂ ਦਾ ਰਿਮਾਂਡ ਮੰਗਿਆ

ਗੋਧਰਾ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਨੀਟ-ਯੂਜੀ ’ਚ ਬੇਨਿਯਮੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗੋਧਰਾ ਤੋਂ ਗ੍ਰਿਫ਼ਤਾਰ ਕੀਤੇ ਗਏ ਪੰਜ ’ਚੋਂ ਚਾਰ ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ ਮੰਗਿਆ ਹੈ। ਸੀਬੀਆਈ ਦੇ ਵਕੀਲ ਧਰੁਵ ਮਲਿਕ ਨੇ ਜ਼ਿਲ੍ਹਾ ਅਦਾਲਤ ਨੂੰ ਦੱਸਿਆ ਕਿ ਗੁਜਰਾਤ ਪੁਲੀਸ ਨੇ ਭਾਵੇਂ ਪਹਿਲਾਂ ਵੀ ਜਾਂਚ ਕੀਤੀ ਸੀ ਪਰ ਏਜੰਸੀ ਨੇ ਮੁੜ ਜਾਂਚ ਆਰੰਭੀ ਹੈ ਜਿਸ ਕਰਕੇ ਉਨ੍ਹਾਂ ਨੂੰ ਮੁਲਜ਼ਮ ਹਿਰਾਸਤ ਵਿੱਚ ਲੈਣ ਦੀ ਜ਼ਰੂਰਤ ਹੈ। -ਪੀਟੀਆਈ

Advertisement

Advertisement
Advertisement