ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਵਾਨੀਗੜ੍ਹ ਦੇ ਦੋ ਹੋਰ ਨੌਜਵਾਨ ਨਸ਼ੇ ਦੀ ਭੇਟ ਚੜ੍ਹੇ

07:48 AM Jul 17, 2024 IST
ਰਣਜੀਤ ਸਿੰਘ ਬੰਨੀ ਸਿੰਘ

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 16 ਜੁਲਾਈ
ਅੱਜ ਇੱਥੇ ਰਾਮਪੁਰਾ ਰੋਡ ’ਤੇ ਇਕ ਘਰ ਵਿੱਚੋਂ ਰਣਜੀਤ ਸਿੰਘ ਉਰਫ਼ ਰਵੀ (35) ਪੁੱਤਰ ਹਰਨੇਕ ਸਿੰਘ ਅਤੇ ਬੰਨੀ ਸਿੰਘ (24) ਪੁੱਤਰ ਸੁਖਪਾਲ ਸਿੰਘ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸਬੰਧੀ ਸੁਖਪਾਲ ਸਿੰਘ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੰਨੀ ਸਿੰਘ ਰਾਤ ਦਾ ਘਰ ਨਹੀਂ ਆਇਆ ਸੀ, ਜਿਸ ਕਾਰਨ ਉਹ ਉਸ ਨੂੰ ਲੱਭਣ ਲਈ ਰਾਮਪੁਰਾ ਰੋਡ ’ਤੇ ਰਣਜੀਤ ਸਿੰਘ ਉਰਫ਼ ਰਵੀ ਦੇ ਘਰ ਗਏ ਪਰ ਉਸ ਦੇ ਘਰ ਦੇ ਦਰਵਾਜ਼ੇ ਨੂੰ ਜਿੰਦਰਾ ਲੱਗਿਆ ਹੋਇਆ ਸੀ। ਦੋਵਾਂ ਦੇ ਫੋਨ ਵੀ ਬੰਦ ਆ ਰਹੇ ਸਨ। ਸ਼ੱਕ ਪੈਣ ’ਤੇ ਜਦੋਂ ਉਹ ਦਰਵਾਜ਼ਾ ਭੰਨ ਕੇ ਅੰਦਰ ਦਾਖਲ ਹੋਏ ਤਾਂ ਦੋਵਾਂ ਨੌਜਵਾਨਾਂ ਦੀਆਂ ਲਾਸ਼ਾ ਬਰਾਮਦ ਹੋਈਆਂ। ਬਾਲਮੀਕਿ ਸਭਾ ਦੇ ਪ੍ਰਧਾਨ ਗੰਮੀ ਕਲਿਆਣ ਨੇ ਦੱਸਿਆ ਕਿ ਦੋਵੇਂ ਨੌਜਵਾਨ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਲਾਕੇ ਵਿੱਚ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਮਾਪਿਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਇਸ ਸਬੰਧੀ ਸੂਚਨਾ ਮਿਲਣ ਮਗਰੋਂ ਪੁਲੀਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਹੈ। ਗੁਰਦੀਪ ਸਿੰਘ ਦਿਓਲ ਡੀਐੱਸਪੀ ਭਵਾਨੀਗੜ੍ਹ ਅਤੇ ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement