ਸੜਕ ਹਾਦਸਿਆਂ ਵਿੱਚ ਦੋ ਮੋਟਰਸਾਈਕਲ ਸਵਾਰ ਹਲਾਕ
08:20 AM Aug 20, 2020 IST
ਪੱਤਰ ਪ੍ਰੇਰਕ
ਅਟਾਰੀ, 19 ਅਗਸਤ
Advertisement
ਅੰਮ੍ਰਿਤਸਰ-ਅਟਾਰੀ ਨੈਸ਼ਨਲ ਹਾਈਵੇਅ ’ਤੇ ਸਥਿਤ ਅੱਡਾ ਖਾਸਾ ਵਿੱਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਗੁਮਾਨਪੁਰਾ ਵਜੋਂ ਹੋਈ ਹੈ।
ਤਰਨ ਤਾਰਨ (ਪੱਤਰ ਪ੍ਰੇਰਕ): ਇਥੋਂ ਦੇ ਮਾਝਾ ਕਾਲਜ ਨੇੜੇ ਕੱਲ੍ਹ ਸ਼ਾਮ ਹੋਏ ਇੱਕ ਸੜਕ ਹਾਦਸੇ ਵਿੱਚ ਇਲਾਕੇ ਦੇ ਪਿੰਡ ਜਵੰਦਾ ਕਲਾਂ ਵਾਸੀ ਦੀ ਮੌਤ ਹੋ ਗਈ| ਇਸ ਸਬੰਧੀ ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਇੱਕ ਟਰਾਲੇ ਦੇ ਅਣਪਛਾਤੇ ਚਾਲਕ ਖਿਲਾਫ਼ ਦਫ਼ਾ 279, 304–ਏ, 337, 338 ਅਧੀਨ ਇਕ ਕੇਸ ਦਰਜ ਕੀਤਾ ਹੈ| ਮ੍ਰਿਤਕ ਦੀ ਪਛਾਣ ਹਰਪਾਲ ਸਿੰਘ (20) ਦੇ ਤੌਰ ’ਤੇ ਕੀਤੀ ਗਈ ਹੈ| ਊਹ ਤਰਨ ਤਾਰਨ ਤੋਂ ਮੋਟਰ ਸਾਈਕਲ ’ਤੇ ਆਪਣੇ ਪਿੰਡ ਨੂੰ ਪਰਤ ਰਿਹਾ ਸੀ|
Advertisement
Advertisement