ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਹਲਾਕ ਤੇ ਇੱਕ ਜ਼ਖ਼ਮੀ
08:37 AM Mar 02, 2024 IST
ਪੱਤਰ ਪ੍ਰੇਰਕ
ਜਗਰਾਉਂ, 1 ਮਾਰਚ
ਇੱਥੇ ਅਖਾੜਾ-ਭੰਮੀਪੁਰਾ ਸੜਕ ’ਤੇ ਬੀਤੀ ਦੇਰ ਰਾਤ ਵਾਪਰੇ ਹਾਦਸੇ ’ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ ਤੇ ਇੱਕ ਜ਼ਖ਼ਮੀ ਹੋ ਗਿਆ। ਪੁਲੀਸ ਚੌਕੀ ਕਾਉਂਕੇ ਕਲਾਂ ਦੇ ਇੰਚਾਰਜ ਸਬ-ਇੰਸਪੈਕਟਰ ਰਾਮਪਾਲ ਨੇ ਦੱਸਿਆ ਕਿ ਜਗਰਾਉਂ ਵਾਸੀ ਕਰਨ ਤੇ ਸੁਮਿਤ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ। ਉਹ ਜਦੋਂ ਅਖਾੜਾ ਅਤੇ ਭੰਮੀਪੁਰਾ ਪਿੰਡ ਵਿਚਕਾਰ ਪਹੁੰਚੇ ਤਾਂ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਸਥਾਨ ’ਤੇ ਹੀ ਕਰਨ ਤੇ ਸੁਮਿਤ ਦੀ ਮੌਤ ਹੋ ਗਈ ਤੇ ਤੀਜਾ ਨੌਜਵਾਨ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇ ਹਾਦਸੇ ਬਾਰੇ ਪੁਲੀਸ ਨੂੰ ਸੂਚਿਤ ਕੀਤਾ ਤੇ ਐਂਬੂਲੈਂਸ ਰਾਹੀਂ ਸਥਾਨਕ ਹਸਪਤਾਲ ’ਚ ਪਹੰਚਾਇਆ। ਸ੍ਰੀ ਰਾਮਪਾਲ ਨੇ ਆਖਿਆ ਹਾਦਸੇ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਲੜਕਾ ਅਜੇ ਬਿਆਨ ਦੇਣ ਦੇ ਕਾਬਿਲ ਨਹੀਂ ਹੈ।
Advertisement
Advertisement