ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਲ ਦੇ ਦੋਸ਼ ਹੇਠ ਮਹਿਲਾ ਸਣੇ ਦੋ ਨਾਮਜ਼ਦ

10:31 AM May 26, 2024 IST

ਪੱਤਰ ਪ੍ਰੇਰਕ
ਪਾਤੜਾਂ, 25 ਮਈ
ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਹੋਈ ਮੌਤ ਮਗਰੋਂ ਘੱਗਾ ਪੁਲੀਸ ਨੇ ਇੱਕ ਮਹਿਲਾ ਸਣੇ ਦੋ ਜਣਿਆਂ ਖ਼ਿਲਾਫ਼ ਗੈਰ-ਇਰਾਦਾ ਕਤਲ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਮਗਰੋਂ ਪਰਿਵਾਰ ਨੇ ਮ੍ਰਿਤਕ ਨੌਜਵਾਨ ਦਾ ਸਸਕਾਰ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਘੱਗਾ ਦੀ ਅਨਾਜ ਮੰਡੀ ਵਿੱਚੋਂ ਭੇਤ-ਭਰੀ ਹਾਲਤ ਵਿੱਚ ਮਿਲੀ ਨੌਜਵਾਨ ਗੁਰਦਾਸ ਸਿੰਘ ਦੀ ਲਾਸ਼ ਕੋਲੋਂ ਦੋ ਸਰਿੰਜਾਂ ਮਿਲਣ ’ਤੇ ਪਰਿਵਾਰ ਨੇ ਲੁੱਟ-ਖੋਹ ਕਰਨ ਦੇ ਇਰਾਦੇ ਨਾਲ ਕਤਲ ਕੀਤੇ ਜਾਣ ਦੀ ਸ਼ੰਕਾ ਜ਼ਾਹਿਰ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਾ ਹੋਣ ਤੱਕ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਸੀ। ਪੁਲੀਸ ਨੇ ਵੱਖ-ਵੱਖ ਪਹਿਲੂਆਂ ’ਤੇ ਬਰੀਕੀ ਨਾਲ ਪੜਤਾਲ ਕੀਤੀ, ਜਿਸ ਮਗਰੋਂ ਇੱਕ ਮਹਿਲਾ ਤੇ ਨੌਜਵਾਨ ਨੂੰ ਗ਼ੈਰ-ਇਰਾਦਾ ਕਤਲ ਕੇਸ ਵਿੱਚ ਨਾਮਜ਼ਦ ਕੀਤਾ ਗਿਆ।
ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਦੀ ਰਾਤ ਨੂੰ ਗੁਰਦਾਸ ਦੇ ਪਿਤਾ ਦਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸੈਕਸ਼ਨ 304 ਆਈਪੀਸੀ ਤਹਿਤ ਕੇਸ ਦਰਜ ਕਰਕੇ ਲਵਪ੍ਰੀਤ ਸਿੰਘ ਵਾਸੀ ਪਿੰਡ ਬਰਾਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਮੇਲੋ ਕੌਰ ਵਾਸੀ ਪਿੰਡ ਦੇਧਨਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲਵਪ੍ਰੀਤ ਖ਼ਿਲਾਫ਼ ਚੋਰੀ ਦੇ ਦੋ ਤੇ ਫ਼ਰਾਰ ਚੱਲ ਰਹੀ ਮੇਲੋ ਕੌਰ ਖ਼ਿਲਾਫ਼ ਨਸ਼ਾ ਤਸਕਰੀ ਦੇ ਪੰਜ ਕੇਸ ਪਹਿਲਾਂ ਤੋਂ ਦਰਜ ਹਨ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਗੁਰਦਾਸ ਦੇ ਮੋਬਾਇਲ, ਸਮਰਾਟ ਘੜੀ ਤੇ ਨਕਦੀ ਸਬੰਧੀ ਪੁੱਛ ਪੜਤਾਲ ਲਈ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਸ਼ੇ ਦੀ ਸਪਲਾਈ ਕਰਨ ਵਾਲੀ ਮਹਿਲਾ ਦੀ ਗ੍ਰਿਫ਼ਤਾਰੀ ਲਈ ਪੁਲੀਸ ਛਾਪੇ ਮਾਰ ਰਹੀ ਹੈ।

Advertisement

Advertisement
Advertisement