ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਕੈਦੀ ਸਣੇ ਦੋ ਹੋਰ ਨਾਮਜ਼ਦ
08:12 AM Sep 23, 2024 IST
ਨਿੱਜੀ ਪੱਤਰ ਪ੍ਰੇਰਕ
ਮੋਗਾ, 22 ਸਤੰਬਰ
ਇਥੋਂ ਦੇ ਸੀਆਈਏ ਸਟਾਫ਼ ਵੱਲੋਂ ਮੱਧ ਪ੍ਰਦੇਸ਼ ਤੋਂ ਗੈਰਕਾਨੂੰਨੀ ਹਥਿਆਰ ਸਪਲਾਈ ਕਰਨ ਦੇ ਦੋਸ਼ ਹੇਠ ਦੋ ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਫ਼ਰੀਦਕੋਟ ਜੇਲ੍ਹ ’ਚ ਨਜ਼ਰਬੰਦ ਕੈਦੀ ਵੀ ਸ਼ਾਮਲ ਹੈ। ਸੀਆਈਏ ਸਟਾਫ਼ ਦੇ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਨੇ ਕਿਹਾ ਕਿ ਛੇ ਮੈਂਬਰੀ ਗਰੋਹ ਨੂੰ ਨਾਮਜ਼ਦ ਕੀਤਾ ਗਿਆ ਸੀ ਜਿਨ੍ਹਾਂ ਵਿੱਚ ਕਾਂਗਰਸ ਆਗੂ ਦੀ ਹੱਤਿਆ ਦੇ ਦੋਸ਼ ਹੇਠ ਫ਼ਰੀਦਕੋਟ ਜੇਲ੍ਹ ’ਚ ਬੰਦ ਮੁਲਜ਼ਮ ਸੁਖਚੈਨ ਸਿੰਘ ਉਰਫ਼ ਸੁੱਖਾ ਨੂੰ ਪਹਿਲਾਂ ਹੀ ਨਾਮਜ਼ਦ ਕੀਤਾ ਜਾ ਚੁੱਕਿਆ ਹੈ। ਗ੍ਰਿਫ਼ਤਾਰ ਮੁਲਜ਼ਮ ਕੋਲੋਂ ਪੁੱਛ-ਪੜਤਾਲ ਬਾਅਦ ਜੇਲ੍ਹ ’ਚ ਬੰਦ ਇੱਕ ਹੋਰ ਮੁਲਜ਼ਮ ਲਛਮਣ ਸਿੰਘ ਅਤੇ ਮੱਧ ਪ੍ਰਦੇਸ਼ ਤੋਂ ਪਿੰਡ ਬਲੌਂਗੀ (ਮੁਹਾਲੀ) ਵਿੱਚ ਹਥਿਆਰ ਪਹੁੰਚਾਉਣ ਵਾਲੇ ਗੋਪੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਗਰੋਹ ਦੇ ਮੈਂਬਰਾਂ ਨੂੰ ਮੱਧ ਪ੍ਰਦੇਸ਼ ਤੋਂ ਲਿਆਂਦੇ 32 ਬੋਰ ਦੇ 8 ਪਿਸਤੌਲ ਤੇ ਗੋਲੀ ਸਿੱਕੇ ਸਣੇ ਕਾਬੂ ਕੀਤਾ ਗਿਆ ਸੀ।
Advertisement
Advertisement