For the best experience, open
https://m.punjabitribuneonline.com
on your mobile browser.
Advertisement

ਨਹਿਰ ਵਿੱਚ ਡੁੱਬਣ ਕਾਰਨ ਦੋ ਪਟਵਾਰੀਆਂ ਦੀ ਮੌਤ

08:28 AM Aug 21, 2024 IST
ਨਹਿਰ ਵਿੱਚ ਡੁੱਬਣ ਕਾਰਨ ਦੋ ਪਟਵਾਰੀਆਂ ਦੀ ਮੌਤ
ਰਣਜੋਧ ਸਿੰਘ ਹਰਜਿੰਦਰ ਸਿੰਘ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 20 ਅਗਸਤ
ਕਸੂਰ ਬਰਾਂਚ ਲੋਅਰ (ਕੇਬੀ ਐੱਲ) ਵਿੱਚ ਡੁੱਬਣ ਕਾਰਨ ਮਾਲ ਵਿਭਾਗ ਦੇ ਦੋ ਪਟਵਾਰੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਣਜੋਧ ਸਿੰਘ (28) ਵਾਸੀ ਨਾਰਲੀ (ਖਾਲੜਾ) ਅਤੇ ਹਰਜਿੰਦਰ ਸਿੰਘ (30) ਵਾਸੀ ਭਿੱਖੀਵਿੰਡ ਵਜੋਂ ਹੋਈ ਹੈ। ਥਾਣਾ ਕੱਚਾ ਪੱਕਾ ਦੇ ਐੱਸਐੱਚਓ ਸਬ-ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਉਨ੍ਹਾਂ ਨੂੰ ਬੀਤੀ ਰਾਤ 10.30 ਵਜੇ ਦੇ ਕਰੀਬ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਆਸ-ਪਾਸ ਦੇ ਲੋਕਾਂ ਅਤੇ ਟਰੈਕਟਰ ਦੀ ਮਦਦ ਨਾਲ ਹਾਦਸਾਗ੍ਰਸਤ ਕਾਰ ਨਹਿਰ ਵਿੱਚੋਂ ਬਾਹਰ ਕੱਢੀ। ਜਿਵੇਂ ਹੀ ਦੋਵਾਂ ਪਟਵਾਰੀਆਂ ਨੂੰ ਪੱਟੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਨੌਜਵਾਨ ਹਰੀਕੇ ਵਾਲੇ ਪਾਸਿਓਂ ਆ ਰਹੇ ਸਨ ਤੇ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਕਾਰ ਨਹਿਰ ਵਿੱਚ ਜਾ ਡਿੱਗੀ। ਕਾਰ ਲੌਕ ਹੋ ਜਾਣ ਕਾਰਨ ਉਹ ਆਪਣਾ ਬਚਾਅ ਨਾ ਕਰ ਸਕੇ। ਮ੍ਰਿਤਕ ਰਣਜੋਧ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਪੁਲੀਸ ਨੇ ਦਫ਼ਾ-174 ਅਧੀਨ ਰਿਪੋਰਟ ਦਰਜ ਕੀਤੀ ਹੈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2000 ਵਿੱਚ ਪਟਵਾਰੀ ਵਜੋਂ ਤਾਇਨਾਤ ਉਨ੍ਹਾਂ ਦੇ ਪਿਤਾ ਦੀ ਵੀ ਇਸੇ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਰਣਜੋਧ ਸਿੰਘ ਨੂੰ ਆਪਣੇ ਪਿਤਾ ਦੀ ਥਾਂ ਤਰਸ ਦੇ ਅਧਾਰ ’ਤੇ ਨੌਕਰੀ ਮਿਲੀ ਸੀ।

Advertisement

Advertisement
Advertisement
Author Image

joginder kumar

View all posts

Advertisement