ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੀਲੇ ਪਦਾਰਥਾਂ ਸਮੇਤ ਦੋ ਜਣੇ ਗ੍ਰਿਫ਼ਤਾਰ

09:30 AM Jun 30, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 29 ਜੂਨ
ਪੁਲੀਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਿਟੀ ਪੁਲੀਸ ਨੇ ਬੱਤਰਾ ਹੋਟਲ ਦੇ ਨਜ਼ਦੀਕ ਇਕ ਐਕਟਿਵਾ ਨੂੰ ਰੋਕ ਕੇ ਉਸ ’ਤੇ ਸਵਾਰ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 90 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸ ਦੀ ਪਛਾਣ ਸੁਨੀਲ ਭੱਟੀ ਵਾਸੀ ਮੁਹੱਲਾ ਵਾਲਮੀਕ ਘੰਟਾ ਘਰ ਵਜੋਂ ਹੋਈ। ਇਸ ਦੌਰਾਨ ਮਾਡਲ ਟਾਊਨ ਪੁਲੀਸ ਨੇ ਮੁਹੱਲਾ ਸੁੰਦਰ ਨਗਰ ਦੇ ਨੇੜਿਉਂ ਸ਼ੱਕੀ ਹਾਲਤ ’ਚ ਇਕ ਔਰਤ ਨੂੰ ਰੋਕ ਕੇ ਉਸ ਦੇ ਹੱਥ ’ਚ ਫੜੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 84 ਗ੍ਰਾਮ ਨਸ਼ੀਲਾ ਪਦਾਰਥ ਅਤੇ 1420 ਰੁਪਏ ਦੀ ਨਕਦੀ ਬਰਾਮਦ ਹੋਈ। ਇਸ ਦੀ ਪਛਾਣ ਰਾਮ ਕਲੀ ਵਾਸੀ ਮੁਹੱਲਾ ਸੁੰਦਰ ਨਗਰ ਵਜੋਂ ਹੋਈ। ਪੁਲੀਸ ਨੇ ਦੋਹਾਂ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰ ਲਿਆ।

Advertisement

Advertisement
Advertisement