For the best experience, open
https://m.punjabitribuneonline.com
on your mobile browser.
Advertisement

ਡੇਢ ਕਿੱਲੋ ਅਫ਼ੀਮ ਅਤੇ 29 ਕਿੱਲੋ ਭੁੱਕੀ ਸਮੇਤ ਦੋ ਜਣੇ ਕਾਬੂ

07:26 AM May 04, 2024 IST
ਡੇਢ ਕਿੱਲੋ ਅਫ਼ੀਮ ਅਤੇ 29 ਕਿੱਲੋ ਭੁੱਕੀ ਸਮੇਤ ਦੋ ਜਣੇ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 3 ਮਈ
ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਕੌਰ ਨੇ ਦੱਸਿਆ ਕਿ ਮਾੜੇ ਅਨਸਰਾਂ ਅਤੇ ਡਰੱਗ ਮਾਫ਼ੀਆ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਸੀਆਈਏ ਸਟਾਫ਼ ਮਾਹੋਰਾਣਾ ਦੀ ਪਾਰਟੀ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 1 ਕਿੱਲੋ 500 ਗ੍ਰਾਮ ਅਫੀਮ ਅਤੇ 29 ਕਿਲੋ ਭੁੱਕੀ ਸਮੇਤ ਟਰੱਕ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ਼ ਮਾਹੋਰਾਣਾ ਦੀ ਪੁਲੀਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਮਨਦੀਪ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਕੇਲੋਂ (ਸ਼ੇਰਵਾਨੀ ਕੋਟ) ਅਤੇ ਰਹਿਮਾਨ ਖ਼ਾਨ ਉਰਫ਼ ਮਾਨਾ ਵਾਸੀ ਪਿੰਡ ਸਿਕੰਦਰਪੁਰਾ ਆਪਣੇ ਟਰਾਲੇ ਵਿੱਚ ਕਥਿਤ ਤੌਰ ’ਤੇ ਬਾਹਰੋਂ ਅਫ਼ੀਮ ਅਤੇ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਲਈ ਪਿੰਡ ਦੁੱਗਰੀ ਨੇੜੇ ਖ਼ਾਲੀ ਗਰੈਂਡ ਕੋਲ ਕਿਸੇ ਗਾਹਕ ਦੀ ਉਡੀਕ ਵਿੱਚ ਹਨ।
ਪੁਲੀਸ ਨੇ ਤੁਰੰਤ ਛਾਪਾ ਮਾਰ ਕੇ ਉਨ੍ਹਾਂ ਕੋਲੋਂ ਡੇਢ ਕਿੱਲੋ ਅਫ਼ੀਮ ਅਤੇ 29 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਟਰਾਲਾ ਬਰਾਮਦ ਕੀਤਾ। ਮੁਲਜ਼ਮਾਂ ਖ਼ਿਲਾਫ਼ 15/18/61/85 ਐਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਦਾ ਅਦਾਲਤ ਤੋਂ ਰਿਮਾਂਡ ਹਾਸਲ ਕਰ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਆਸ ਹੈ।

Advertisement

Advertisement
Author Image

sukhwinder singh

View all posts

Advertisement
Advertisement
×