ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਛੇ ਕਿੱਲੋ ਅਫੀਮ ਸਮੇਤ ਦੋ ਜਣੇ ਗ੍ਰਿਫ਼ਤਾਰ

10:36 AM Jul 14, 2024 IST
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਪੀ ਸਰਫਰਾਜ਼ ਆਲਮ ਤੇ ਹੋਰ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 13 ਜੁਲਾਈ
ਪਟਿਆਲਾ ਪੁਲੀਸ ਨੇ ਦੋ ਵਿਅਕਤੀਆਂ ਕੋਲੋਂ 6 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧੀ ਐੱਸਪੀ ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲੀਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਕਿ ਜਦੋਂ ਯੋਗੇਸ਼ ਸ਼ਰਮਾ ਕਪਤਾਨ ਪੁਲੀਸ (ਜਾਂਚ) ਪਟਿਆਲਾ ਅਤੇ ਬਿਕਰਮਜੀਤ ਸਿੰਘ ਬਰਾੜ ਉਪ ਕਪਤਾਨ ਪੁਲੀਸ ਰਾਜਪੁਰਾ ਦੀ ਅਗਵਾਈ ਹੇਠ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਰਾਜਪੁਰਾ ਸਣੇ ਪੁਲੀਸ ਪਾਰਟੀ 11 ਜੁਲਾਈ ਨੂੰ ਟੀ-ਪੁਆਇੰਟ ਜੰਡੋਲੀ ਰੋਡ ਨੇੜੇ ਨਾਕੇ ’ਤੇ ਮੌਜੂਦ ਸਨ ਤਾਂ ਇੱਕ ਕਾਰ ਆਈ ਜਿਸ ਵਿੱਚ ਦੋ ਵਿਅਕਤੀ ਸਵਾਰ ਸਨ।
ਪੁਲੀਸ ਪਾਰਟੀ ਵੱਲੋਂ ਗੱਡੀ ਨੂੰ ਰੋਕ ਕੇ ਚੈੱਕ ਕੀਤਾ ਤਾਂ ਵਿਅਕਤੀਆਂ ਨੇ ਆਪਣਾ ਨਾਮ ਸੁਖਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀਆਨ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆਂ ਦੱਸਿਆ। ਉਨ੍ਹਾਂ ਦੱਸਿਆ ਕਿ ਗੱਡੀ ਦੀ ਚੈਕਿੰਗ ਕਰਨ ’ਤੇ ਇੱਕ ਕਾਲੇ ਰੰਗ ਦੇ ਬੈਗ ਵਿੱਚੋਂ 6 ਕਿੱਲੋ ਅਫ਼ੀਮ ਬਰਾਮਦ ਹੋਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।

Advertisement

ਮੁਲਜ਼ਮ ਡੇਢ ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ

ਲਹਿਰਾਗਾਗਾ (ਪੱਤਰ ਪ੍ਰੇਰਕ): ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲੀਸ ਨੇ ਪੰਜਾਬ-ਹਰਿਆਣਾ ਦੀ ਹੱਦ ’ਤੇ ਚੌਕਸੀ ਵਧਾ ਦਿੱਤੀ ਹੈ। ਇਸ ਦੌਰਾਨ ਸੀਆਈਏ ਦੇ ਥਾਣੇਦਾਰ ਪ੍ਰੇਮ ਸਿੰਘ ਸਮੇਤ ਪੁਲੀਸ ਪਾਰਟੀ ਜਦੋਂ ਗਸ਼ਤ ’ਤੇ ਸੀ ਤਾਂ ਇਕ ਵਿਅਕਤੀ ਪੁਲੀਸ ਨੂੰ ਦੇਖ ਪਿੱਛੇ ਮੁੜਨ ਲੱਗਾ ਤਾਂ ਪੁਲੀਸ ਨੇੇ ਉਸ ਨੂੰ ਕਾਬੂ ਕਰ ਲਿਆ ਹੈ। ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਡੇਢ ਕਿੱਲੋ ਅਫੀਮ ਬਰਾਮਦ ਹੋਈ। ਪੁਲੀਸ ਅਨੁਸਾਰ ਮੁਲਜ਼ਮ ਦੀ ਪਛਾਣ ਰਾਕੇਸ਼ ਕੁਮਾਰ ਉਰਫ ਬਾਬੂ ਵਾਸੀ ਝਾਰਖੰਡ ਵਜੋਂ ਹੋਈ ਹੈ, ਜਿਸ ਮੂਨਕ ਥਾਣੇ ਵਿੱਚ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Advertisement