ਬਠਿੰਡਾ ਵਿੱਚ ਦੋ ਜਣਿਆਂ ਵੱਲੋਂ ਖ਼ੁਦਕੁਸ਼ੀ
07:36 AM Sep 20, 2024 IST
ਪੱਤਰ ਪ੍ਰੇਰਕ
ਬਠਿੰਡਾ, 19 ਸਤੰਬਰ
ਸਥਾਨਕ ਮਹਿਣਾ ਚੌਕ ਵਿੱਚ ਇੱਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਮਾਮਲੇ ਦੀ ਸੂਚਨਾ ਮਿਲਦੇ ਹੀ ’ਤੇ ਥਾਣਾ ਕੋਤਵਾਲੀ ਦੀ ਪੁਲੀਸ ਅਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਥੱਲੇ ਉਤਾਰਿਆ। ਮ੍ਰਿਤਕ ਦੀ ਸ਼ਨਾਖ਼ਤ ਰੌਣਿਤ ਬਾਘ 30 ਪੁੱਤਰ ਅਮਰਜੀਤ ਬਾਘ ਵਾਸੀ ਨੀਟਾ ਸਟਰੀਟ ਮਹਿਣਾ ਚੌਕ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸੇ ਦੌਰਾਨ ਇਥੇ ਸੰਤਪੁਰ ਰੋਡ ਫਿਰੋਜ਼ਪੁਰ ਰੇਲਵੇ ਲਾਈਨ ’ਤੇ ਇਕ ਵਿਅਕਤੀ ਨੇ ਰੇਲਗੱਡੀ ਦੇ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੇ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ ’ਚੋਂ ਕੋਈ ਚੀਜ਼ ਨਹੀਂ ਮਿਲੀ, ਜਿਸ ਕਾਰਨ ਉਸ ਦੀ ਸ਼ਨਾਖਤ ਕੀਤੀ ਜਾ ਸਕੇ।
Advertisement
Advertisement