ਬਠਿੰਡਾ ਵਿੱਚ ਗਰਮੀ ਕਾਰਨ ਦੋ ਵਿਅਕਤੀਆਂ ਦੀ ਮੌਤ
07:35 AM Jul 12, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 11 ਜੁਲਾਈ
ਬਠਿੰਡਾ ਵਿੱਚ ਗਰਮੀ ਕਾਰਨ ਵੱਖ-ਵੱਖ ਥਾਵਾਂ ’ਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇੱਕ ਵਿਅਕਤੀ ਦੀ ਲਾਸ਼ ਰੇਲਵੇ ਸਟੇਸ਼ਨ ਦੇ ਵੇਟਿੰਗ ਰੂਮ ਦੇ ਸਾਹਮਣੇ ਬਣੇ ਰੈਂਪ ਤੋਂ ਮਿਲੀ ਹੈ ਜਦੋਂ ਕਿ ਦੂਜੇ ਵਿਅਕਤੀ ਦੀ ਲਾਸ਼ ਸਥਾਨਕ ਪਰਸ ਰਾਮ ਨਗਰ ਨੇੜੇ ਸੜਕ ਤੋਂ ਬਰਾਮਦ ਹੋਈ ਹੈ। ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਦੀ ਟੀਮ ਮੌਕੇ ’ਤੇ ਪੁੱਜੀ। ਟੀਮ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਜੇਬਾਂ ’ਚੋਂ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਲਾਸ਼ਾਂ ਨੂੰ ਪੁਲੀਸ ਕਾਰਵਾਈ ਤੋਂ ਬਾਅਦ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਗਿਆ ਹੈ, ਜਿੱਥੇ 100 ਘੰਟਿਆਂ ਦੀ ਉਡੀਕ ਮਗਰੋਂ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Advertisement
Advertisement
Advertisement