ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ ਵੱਖ ਸੜਕ ਹਾਦਸਿਆਂ ਵਿੱਚ ਦੋ ਜਣਿਆਂ ਦੀ ਮੌਤ

08:07 AM Sep 20, 2024 IST

ਗੁਰਿੰਦਰ ਸਿੰਘ
ਲੁਧਿਆਣਾ, 19 ਸਤੰਬਰ
ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਹੋਏ ਸੜਕ ਹਾਦਸਿਆ ਵਿੱਚ ਅੱਜ ਇੱਕ ਬਜ਼ੁਰਗ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲਾ ਗਗਨ ਵਿਹਾਰ, ਹੈਬੋਵਾਲ ਕਲਾਂ ਵਾਸੀ ਲਵਪ੍ਰੀਤ ਸਿੰਘ ਨੇ ਥਾਣਾ ਹੈਬੋਵਾਲ ਦੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕ ਉਸ ਦੇ ਪਿਤਾ ਸੁਰਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਕਿਸੇ ਕੰਮ ਜਾ ਰਹੇ ਹਨ ਅਤੇ ਉਨ੍ਹਾਂ ਨਾਲ ਰਾਜਿੰਦਰ ਕੁਮਾਰ ਵੀ ਸਵਾਰ ਸੀ। ਇਸ ਦੌਰਾਨ ਗਗਨ ਵਿਹਾਰ ਕੋਲ ਸੰਗਮ ਪੈਲੇਸ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਡੱਸਟਰ ਕਾਰ ਦੇ ਚਾਲਕ ਕੁਨਾਲ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਤੇ ਖ਼ੁਦ ਮੌਕੇ ’ਤੋਂ ਫਰਾਰ ਹੋ ਗਿਆ। ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਸਖ਼ਤ ਜ਼ਖ਼ਮੀ ਹਾਲਤ ਵਿੱਚ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਸੁਰਜੀਤ ਸਿੰਘ ਦੀ ਮੌਤ ਹੋ ਗਈ। ਥਾਣੇਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੁਨਾਲ ਵਾਸੀ ਛਾਉਣੀ ਮੁਹੱਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਪੁਲੀਸ ਟੀਮ ਨੇ ਕਾਰਵਾਈ ਆਰੰਭ ਦਿੱਤੀ ਹੈ।
ਇਸੇ ਤਰ੍ਹਾਂ ਥਾਣਾ ਜਮਾਲਪੁਰ ਦੀ ਪੁਲੀਸ ਨੂੰ ਹਰਜਾਪ ਨਗਰ, ਮੁੰਡੀਆ ਕਲਾਂ ਵਾਸੀ ਬਾਸਕੀ ਭਗਤ ਨੇ ਦੱਸਿਆ ਹੈ ਕਿ ਉਸ ਦਾ ਪੁੱਤਰ ਮੁੰਨਾ ਭਗਤ (41 ਸਾਲ) ਆਪਣੇ ਦੋਸਤ ਪ੍ਰਸ਼ਾਂਤ ਸ਼ਰਮਾ ਨਾਲ ਮੋਟਰਸਾਈਕਲ ’ਤੇ ਸਮਾਨ ਲੈਣ ਲਈ ਵੀਰ ਪੈਲੇਸ, ਚੰਡੀਗੜ੍ਹ ਰੋਡ ਗਏ ਸੀ। ਇਸ ਦੌਰਾਨ ਜਦੋਂ ਮੁੰਨਾ ਸਟੋਰ ਵੱਲ ਜਾਣ ਲਈ ਸੜਕ ਪਾਰ ਕਰਨ ਲੱਗਿਆ ਤਾਂ ਵੀਰ ਪੈਲੇਸ ਵੱਲੋਂ ਆਈ ਇੱਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਉਸ ਨੂੰ ਫੇਟ ਮਾਰ ਦਿੱਤੀ।‌ ਕਾਰ ਚਾਲਕ ਮੌਕਾ ਤੋਂ ਫਰਾਰ ਹੋ ਗਿਆ ਅਤੇ ਮੁੰਨਾ ਭਗਤ ਸਖ਼ਤ ਜ਼ਖ਼ਮੀ ਹੋ ਗਿਆ।‌ ਮੁੰਨਾ ਨੂੰ ਹਸਪਤਾਲ ਲਿਜਾਇਆ ਗਿਆ, ਪਰ ਰਾਹ ਵਿੱਚ ਹੀ ਉਸ ਦੀ ਮੌਤ ਹੋ ਗਈ। ਇਸ ਸਬੰਧ ਵਿੱਚ ਜਾਂਚ ਅਧਿਕਾਰੀ ਨੇ ਦੱਸਿਆ ਪੁਲੀਸ ਨੇ ਇਸ ਸਬੰਧ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement