For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ ਵਿੱਚ ਦੋ ਜਣੇ ਹਲਾਕ

07:24 AM Apr 23, 2024 IST
ਸੜਕ ਹਾਦਸਿਆਂ ਵਿੱਚ ਦੋ ਜਣੇ ਹਲਾਕ
ਲੁਧਿਆਣਾ ਵਿੱਚ ਫਿਰੋਜ਼ਪੁਰ ਰੋਡ ਦੇ ਪੁਲ ’ਤੇ ਪਲਟੀ ਹੋਈ ਕਾਰ।
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 22 ਅਪਰੈਲ
ਇੱਥੇ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਾਰਨ ਸੜਕ ਪਾਰ ਕਰ ਰਹੇ ਇਕ ਵਿਅਕਤੀ ਮੌਤ ਹੋ ਗਈ ਤੇ ਹਾਦਸੇ ਮਗਰੋਂ ਕਾਰ ਚਾਲਕ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸੁਦਾਗਰ ਸਿੰਘ ਵਾਸੀ ਤੁਰਮਰੀ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਬਹਾਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਤੋਂ ਆਪਣੇ ਭਰਾ ਸੁਦਾਗਰ ਨੂੰ ਲੈਣ ਲਈ ਖੰਨਾ ਆਇਆ ਸੀ ਜੋ ਮਿਲਟਰੀ ਗਰਾਊਂਡ ਨੇੜੇ ਜੀਟੀ ਰੋਡ ’ਤੇ ਉਸ ਦਾ ਇੰਤਜ਼ਾਰ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਸੁਦਾਗਰ ਸਿੰਘ ਰੋਡ ਪਾਰ ਕਰ ਰਿਹਾ ਸੀ ਤਾਂ ਮੰਡੀ ਗੋਬਿੰਦਗੜ੍ਹ ਵਾਲੇ ਪਾਸਿਓਂ ਆ ਰਿਹਾ ਕਾਰ ਚਾਲਕ ਉਸ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਿਟੀ-2 ਪੁਲੀਸ ਨੇ ਅਣਪਛਾਤੇ ਕਾਰ ਚਲਾਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਿਵੀਜ਼ਨ ਨੰਬਰ-4 ਦੇ ਇਲਾਕੇ ਚਾਂਦ ਸਿਨੇਮਾ ਦੇ ਸਾਹਮਣੇ ਪੁਲ ਹੇਠ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਪਿੰਡ ਕਪੂਰ ਸਿੰਘ ਵਾਲਾ ਵਾਸੀ ਜੱਜ ਸਿੰਘ ਨੇ ਦੱਸਿਆ ਕਿ ਉਸ ਦਾ ਚਾਚਾ ਰੇਸ਼ਮ ਸਿੰਘ ਜੋ ਲੁਧਿਆਣਾ ਸ਼ਹਿਰ ਵਿੱਚ ਹੀ ਰਹਿੰਦਾ ਸੀ ਨੂੰ ਚਾਂਦ ਸਿਨੇਮਾ ਦੇ ਸਾਹਮਣੇ ਪੁਲ ਥੱਲੇ ਸੜਕ ’ਤੇ ਕਿਸੇ ਵਾਹਨ ਚਾਲਕ ਨੇ ਆਪਣਾ ਵਾਹਨ ਤੇਜ਼ ਰਫ਼ਤਾਰੀ ਚਲਾ ਕੇ ਫੇਟ ਮਾਰੀ ਅਤੇ ਸਮੇਤ ਵਾਹਨ ਫਰਾਰ ਹੋ ਗਿਆ।

Advertisement

ਪੁਲ ’ਤੇ ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ ਤਿੰਨ ਜਣੇ ਫੱਟੜ

ਲੁਧਿਆਣਾ (ਟਨਸ): ਇੱਥੇ ਫਿਰੋਜ਼ਪੁਰ ਰੋਡ ’ਤੇ ਬਣੇ ਐਲੀਵੇਟਿਡ ਪੁਲ ’ਤੇ ਲੰਘੀ ਰਾਤ ਨੂੰ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟਦੀ ਹੋਈ ਦੂਸਰੇ ਪਾਸੇ ਜਾ ਪੁੱਜੀ। ਇਸ ਦੌਰਾਨ ਕਾਰ ’ਚ ਸਵਾਰ ਔਰਤ ਸਮੇਤ ਤਿੰਨ ਜਣੇ ਜ਼ਖਮੀ ਹੋ ਗਏ। ਹਾਦਸਾ ਹੁੰਦੇ ਹੀ ਦੋਵੇਂ ਪਾਸੇ ਦੀ ਆਵਾਜਾਈ ਰੁਕ ਗਈ ਤੇ ਲੋਕਾਂ ਨੇ ਆਪਣੇ ਵਾਹਨਾਂ ’ਚੋਂ ਬਾਹਰ ਆ ਕੇ ਕਿਸੇ ਤਰ੍ਹਾਂ ਗੱਡੀ ’ਚ ਬੈਠੇ ਤਿੰਨਾਂ ਲੋਕਾਂ ਨੂੰ ਬਾਹਰ ਕੱਢਿਆ। ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਦੇ ਪੁੱਜਣ ਤੋਂ ਪਹਿਲਾਂ ਹੀ ਲੋਕਾਂ ਨੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਪਹੁੰਚਾ ਦਿੱਤਾ ਸੀ। ਫਿਰੋਜ਼ਪੁਰ ਰੋਡ ਰਾਹੀਂ ਮੁੱਲਾਂਪੁਰ ਵੱਲ ਜਾ ਰਹੇ ਕਾਰ ਸਵਾਰ ਵਿਅਕਤੀਆਂ ਦੀ ਹਾਲੇ ਪਛਾਣ ਨਹੀਂ ਹੋ ਸਕੀ।

Advertisement
Author Image

Advertisement
Advertisement
×