ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਦਸੇ ’ਚ ਦੋ ਜਣੇ ਹਲਾਕ

10:34 AM Oct 28, 2024 IST

ਅੰਮ੍ਰਿਤਸਰ (ਟਨਸ): ਥਾਣਾ ਲੋਪੋਕੇ ਅਧੀਨ ਪਿੰਡ ਕਮਾਸਕਾ ਨੇੜੇ ਸ਼ਨਿਚਵਾਰ ਰਾਤ ਨੂੰ ਇੱਕ ਤੇਜ਼ ਰਫ਼ਤਾਰ ਐਸਯੂਵੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨਾਬਾਲਗ ਲੜਕੇ ਸਣੇ ਦੋ ਜਣਿਆਂ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਵਿਧੋ ਕੌਰ, ਉਸ ਦੇ ਪੋਤਰਾ ਅੰਸ਼ ਸਿੰਘ ਦੋਵੇਂ ਵਾਸੀ ਪਿੰਡ ਕੁੱਤੀਵਾਲ ਤੇ ਜ਼ਖਮੀ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਸ਼ੇਰਾ ਵਾਸੀ ਭਿੱਖੀਵਿੰਡ (ਤਰਨ ਤਾਰਨ) ਵਜੋਂ ਹੋਈ ਹੈ, ਜੋ ਉਨ੍ਹਾਂ ਦਾ ਰਿਸ਼ਤੇਦਾਰ ਹੈ। ਪੱਬਾ ਸਿੰਘ ਨੇ ਦੱਸਿਆ ਕਿ ਉਸ ਦੀ ਮਾਂ ਵਿਦੋ ਕੌਰ ਪਿੰਡ ਸ਼ਹੁਰਾ ਵਿੱਚ ਆਪਣੀ ਲੜਕੀ ਨੂੰ ਮਿਲਣ ਗਈ ਸੀ। ਲੰਘੇ ਦਿਨ ਉਹ ਆਪਣੇ ਪੋਤਰੇ ਅੰਸ਼ ਸਿੰਘ ਤੇ ਰਿਸ਼ਤੇਦਾਰ ਲਵਪ੍ਰੀਤ ਸਿੰਘ ਨਾਲ ਪਿੰਡ ਵਾਪਸ ਆ ਰਹੇ ਸੀ ਤਾ ਪਿੰਡ ਵਣੀਕੇ ਤੋਂ ਕਮਾਸਕਾ ਰੋਡ ’ਤੇ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਲਵਪ੍ਰੀਤ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਪੁਲੀਸ ਮੁਤਾਬਕ ਕਾਰ ਡਰਾਈਵਰ ਜਿਸ ਦੀ ਪਛਾਣ ਹੋ ਚੁੱਕੀ ਹੈ, ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।

Advertisement

Advertisement