ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੱਕੋ ਪਿੰਡ ਦੇ ਦੋ ਜਣੇ ਸੜਕ ਹਾਦਸੇ ਵਿੱਚ ਹਲਾਕ

10:17 AM Jun 03, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 2 ਜੂਨ
ਇੱਥੇ ਤਰਨ ਤਾਰਨ-ਅੰਮ੍ਰਿਤਸਰ ਸੜਕ ’ਤੇ ਸਰਹਾਲੀ ਨੇੜਲੇ ਯੂਕੇ ਪੈਲੇਸ ਸਾਹਮਣੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਦੋਵੇਂ ਮੋਟਰਸਾਈਕਲ ਚਾਲਕ ਪਿੰਡ ਖਾਰਾ ਦੇ ਵਸਨੀਕ ਸਨ। ਹਾਦਸੇ ’ਚ ਦੋਵਾਂ ਚਾਲਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖਤ ਗੁਰਬਿੰਦਰ ਸਿੰਘ (40) ਅਤੇ ਇੰਦਰਪਾਲ ਸਿੰਘ (35) ਵਾਸੀ ਖਾਰਾ ਵਜੋਂ ਹੋਈ ਹੈ। ਇੰਦਰਪਾਲ ਸਿੰਘ ਦੀ ਪਤਨੀ ਸਰਬਜੀਤ ਕੌਰ ਅਤੇ ਗੁਰਬਿੰਦਰ ਸਿੰਘ ਦੇ ਪਿਤਾ ਮੁਖਤਾਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਇੰਦਰਪਾਲ ਸਿੰਘ ਆਪਣੇ ਮੋਟਰਸਾਈਕਲ ’ਤੇ ਤਰਨ ਤਾਰਨ ਤੋਂ ਘਰੇਲੂ ਸਾਮਾਨ ਖਰੀਦ ਕੇ ਪਿੰਡ ਵਾਪਸ ਆ ਰਿਹਾ ਸੀ ਅਤੇ ਗੁਰਬਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਤੋਂ ਸਰਹਾਲੀ ਜਾ ਰਿਹਾ ਸੀ ਕਿ ਦੋਵਾਂ ਜਣਿਆਂ ਦੇ ਮੋਟਰਸਾਈਕਲਾਂ ਦੀ ਯੂਕੇ ਪੈਲੇਸ ਸਾਹਮਣੇ ਟੱਕਰ ਹੋ ਗਈ ਅਤੇ ਦੋਵਾਂ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ| ਪੁਲੀਸ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਮਗਰੋਂ ਦੋਵਾਂ ਦੀਆਂ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ ਅਤੇ ਪਿੰਡ ਵਿੱਚ ਸਸਕਾਰ ਕਰ ਦਿੱਤਾ ਗਿਆ ਹੈ।

Advertisement

Advertisement
Advertisement