ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸਿਆਂ ਵਿੱਚ ਅਣਪਛਾਤੇ ਵਿਅਕਤੀ ਸਣੇ ਦੋ ਹਲਾਕ

08:27 AM Jul 07, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੁਲਾਈ
ਇੱਥੇ ਵੱਖ-ਵੱਖ ਥਾਵਾਂ ’ਤੇ ਹੋਏ ਸੜਕ ਹਾਦਸਿਆਂ ਵਿੱਚ ਅਣਪਛਾਤੇ ਸਣੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਥਾਣਾ ਜੋਧੇਵਾਲ ਦੀ ਪੁਲੀਸ ਨੂੰ ਸਿਟੀ ਕਲੋਨੀ ਕਾਕੋਵਾਲ ਰੋਡ ਵਾਸੀ ਦੀਪਕ ਅਰੋੜਾ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਮੋਟਰਸਾਈਕਲ ’ਤੇ ਜਲੰਧਰ ਬਾਈਪਾਸ ਤੋਂ ਘਰ ਜਾ ਰਿਹਾ ਸੀ। ਇਸ ਦੌਰਾਨ ਇੱਕ ਅਣਪਛਾਤਾ ਵਿਅਕਤੀ ਪੈਦਲ ਹੀ ਬਸਤੀ ਜੋਧੇਵਾਲ ਚੌਕ ਵੱਲ ਜਾ ਰਿਹਾ ਸੀ ਤਾਂ ਪਿੱਛੋਂ ਇੱਕ ਵਾਹਨ ਦੇ ਚਾਲਕਾਂ ਨੇ ਉਸ ਨੂੰ ਫੇਟ ਮਾਰੀ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਹਨ ਚਾਲਕ ਵਾਹਨ ਸਣੇ ਫ਼ਰਾਰ ਹੋ ਗਿਆ। ਹੌਲਦਾਰ ਜਸਵਿੰਦਰ ਪਾਲ ਨੇ ਦੱਸਿਆ ਕਿ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਗਈ ਹੈ ਜਦੋਂਕਿ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਪਿੰਡ ਖੇਰੂਪੁਰਾ ਜ਼ਿਲ੍ਹਾ ਅਲੀਗੜ੍ਹ ਵਾਸੀ ਭਰਤ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਵੀਰਪਾਲ ਪਿੰਡ ਦੇ ਹੋਰ ਵਿਅਕਤੀਆਂ ਨਾਲ ਸਾਈਕਲਾਂ ’ਤੇ ਅਮਰਨਾਥ ਯਾਤਰਾ ਕਸ਼ਮੀਰ ਲਈ ਜਾ ਰਹੇ ਸਨ। ਤੜਕੇ ਉਹ ਜੀਟੀ ਰੋਡ ਸਾਹਨੇਵਾਲ ਪੁੱਜੇ ਤਾਂ ਰਜਿਤ ਕੁਮਾਰ ਵਾਸੀ ਪਿੰਡ ਖਾਨਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੀ ਕਾਰ ਨਾਲ ਉਸ ਨੂੰ ਫੇਟ ਮਾਰੀ। ਇਸ ਨਾਲ ਉਹ ਹੇਠਾਂ ਡਿੱਗ ਪਿਆ ਅਤੇ ਜ਼ਖ਼ਮੀ ਹੋ ਗਿਆ ਜਿਸ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement