ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸ ਸਿਲੰਡਰ ਵਿੱਚ ਧਮਾਕੇ ਕਾਰਨ ਦੋ ਜਣੇ ਜ਼ਖ਼ਮੀ

06:29 AM Nov 27, 2024 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 26 ਨਵੰਬਰ
ਇੱਥੋਂ ਦੇ ਮੁਹਾਲੀ ਪਿੰਡ ਵਿੱਚ ਅੱਜ ਛੋਟੇ ਸਿਲੰਡਰ ਵਿੱਚ ਗੈਸ ਭਰਨ ਸਮੇਂ ਅਚਾਨਕ ਧਮਾਕਾ ਹੋ ਗਿਆ। ਇਸ ਕਾਰਨ ਇੱਕ ਰਾਹਗੀਰ ਔਰਤ ਅਤੇ ਗੈਸ ਭਰਨ ਵਾਲਾ ਮਜ਼ਦੂਰ ਜ਼ਖ਼ਮੀ ਹੋ ਗਏ। ਮੁਹਾਲੀ ਪਿੰਡ ਦੇ ਕੌਂਸਲਰ ਰਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਇੱਥੇ ਪਿਛਲੇ ਕਾਫ਼ੀ ਸਮੇਂ ਤੋਂ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਗੈਸ ਸਿਲੰਡਰ ਭਰ ਕੇ ਵੇਚਣ ਦਾ ਨਾਜਾਇਜ਼ ਧੰਦਾ ਚੱਲ ਰਿਹਾ ਹੈ। ਬਲੌਂਗੀ ਵਿੱਚ ਵੀ ਇਹ ਕੰਮ ਧੜੱਲੇ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫੂਡ ਸਪਲਾਈ ਵਿਭਾਗ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਇੰਜ ਜਾਪਦਾ ਹੈ ਕਿ ਇਹ ਕੰਮ ਲਗਾਤਾਰ ਵਧ-ਫੁੱਲ ਰਿਹਾ ਹੈ। ਥਾਣਾ ਫੇਜ਼-1 ਦੇ ਐੱਸਐੱਚਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਪੁਲੀਸ ਨੇ ਕੁੱਝ ਸਿਲੰਡਰ ਅਤੇ ਹੋਰ ਸਾਮਾਨ ਵੀ ਜ਼ਬਤ ਕੀਤਾ ਹੈ।

Advertisement

Advertisement