ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਜ਼ਖਮੀ
01:39 PM Mar 14, 2025 IST
ਅਮੇਠੀ, 14 ਮਾਰਚ
Advertisement
ਅਮੇਠੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਹ ਘਟਨਾ ਜਾਮੋ ਪੁਲੀਸ ਸਟੇਸ਼ਨ ਦੀ ਹੱਦ ਅਧੀਨ ਆਉਂਦੇ ਕਾਲੂਪੁਰ ਬਧੀਆ ਪਿੰਡ ਨੇੜੇ ਵਾਪਰੀ। ਜਾਮੋ ਦੇ ਐੱਸਐੱਚਓ ਵਿਨੋਦ ਕੁਮਾਰ ਸਿੰਘ ਦੇ ਅਨੁਸਾਰ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਕਟੇਹਟੀ ਪਿੰਡ ਦੇ ਰਹਿਣ ਵਾਲੇ ਅਜੈ ਕੁਮਾਰ (40) ਅਤੇ ਅਮੇਠੀ ਦੇ ਜਾਮੋ ਦੇ ਰਹਿਣ ਵਾਲੇ ਮਦਨ (40) ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇੱਕ ਔਰਤ ਸਮੇਤ ਤਿੰਨ ਜ਼ਖਮੀਆਂ ਦਾ ਗੌਰੀਗੰਜ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਿੰਘ ਨੇ ਅੱਗੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। -ਪੀਟੀਆਈ
Advertisement
Advertisement