ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਢਾਈ ਕਿੱਲੋ ਅਫੀਮ ਸਮੇਤ ਦੋ ਜਣੇ ਗ੍ਰਿਫ਼ਤਾਰ

10:25 AM Mar 20, 2024 IST
featuredImage featuredImage
ਪੁਲੀਸ ਟੀਮ ਦੀ ਹਿਰਾਸਤ ਵਿੱਚ ਮੁਲਜ਼ਮ। -ਫੋਟੋ: ਮਲਕੀਅਤ ਸਿੰਘ

ਪੱਤਰ ਪ੍ਰੇਰਕ
ਜਲੰਧਰ, 19 ਮਾਰਚ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਢਾਈ ਕਿੱਲੋ ਅਫੀਮ, 2.25 ਲੱਖ ਰੁਪਏ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕਰਕੇ ਇੱਕ ਅੰਤਰਰਾਜੀ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਮਾ ਮੰਡੀ ਪੁਲੀਸ ਵੱਲੋਂ ਕਮਲ ਵਿਹਾਰ ’ਚ ਚੈਕਿੰਗ ਦੌਰਾਨ ਸੂਰਿਆ ਐਨਕਲੇਵ ਵਾਲੇ ਪਾਸੇ ਤੋਂ ਇੱਕ ਕਾਰ ਆਉਂਦੀ ਦੇਖੀ ਗਈ ਤਾਂ ਪੁਲੀਸ ਪਾਰਟੀ ਨੂੰ ਦੇਖ ਕੇ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲੀਸ ਨੇ ਕਾਰ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਤਲਾਸ਼ੀ ਲੈਣ ’ਤੇ ਮਨਦੀਪ ਨੰਗਲ ਵਾਸੀ ਸੰਤੋਖਪੁਰਾ ਜਲੰਧਰ ਪਾਸੋਂ 1 ਕਿੱਲੋ ਅਫੀਮ ਅਤੇ ਹਰਜਿੰਦਰ ਸਿੰਘ ਉਰਫ਼ ਮੇਜਰ ਵਾਸੀ ਪਿੰਡ ਬੋਜਾ, ਗੁਰਦਾਸਪੁਰ ਤੋਂ 1.5 ਕਿੱਲੋ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ 2.25 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇਕ ਕਾਰ ਵੀ ਬਰਾਮਦ ਕੀਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਹਰਜਿੰਦਰ ਸਿੰਘ ਝਾਰਖੰਡ ਤੋਂ 90,000 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਖਰੀਦ ਕੇ ਇੱਕ ਲੱਖ ਦਸ ਹਜ਼ਾਰ ਤੋਂ ਬੀਹ੍ਵ ਹਜ਼ਾਰ ਰੁਪਏੇ ਦੇ ਹਿਸਾਬ ਨਾਲ ਵੇਚਦਾ ਸੀ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਮਨਦੀਪ ਨੰਗਲ ਨੇ ਹਰਜਿੰਦਰ ਤੋਂ 1.10 ਲੱਖ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਅਫੀਮ ਖਰੀਦੀ ਅਤੇ ਫਿਰ 1.70 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਹੋਰ ਤਸਕਰਾਂ ਨੂੰ ਵੇਚ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ ਥਾਣਾ ਰਾਮਾ ਮੰਡੀ ਜਲੰਧਰ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

Advertisement

Advertisement